ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਸਮੇਂ ਕਾਫ਼ੀ ਸਰਗਰਮ ਹਨ । ਹਰੇਕ ਸਿਆਸੀ ਪਾਰਟੀ ਦੇ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਵੱਧ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਜਾ ਸਕਣ । ਇਸੇ ਵਿਚਕਾਰ ਹੁਣ ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ , ਜਿਸ ਦੇ ਚਲਦੇ ਹੁਣ ਭਾਜਪਾ ਪਾਰਟੀ ਦੇ ਵੱਲੋਂ ਵੀ ਪੰਜਾਬ ਭਰ ਵਿੱਚ ਚੋਣਾਂ ਲੜਨ ਦੀਆਂ ਤਿਆਰੀ ਕਰ ਲਈਆਂ ਗਈਆਂ ਹਨ । ਇਸੇ ਵਿਚਕਾਰ ਹੁਣ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਹੁਣ ਪੰਜਾਬ ਦੌਰੇ ਤੇ ਆਉਣ ਵਾਲੇ ਹਨ । ਜੀ ਹਾਂ ਪੰਜ ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਵਿਸ਼ਾਲ ਰੈਲੀ ਤੇ ਪਹੁੰਚ ਰਹੇ ਹਨ।
ਅਜਿਹੇ ਵੀ ਕਿਆਸ ਲਗਾਏ ਜਾ ਰਹੇ ਨੇ ਕਿ ਖੇਤੀਬਾੜੀ ਕਾਨੂੰਨ ਰੱਦ ਹੋਣ ਤੋਂ ਮਗਰੋਂ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇੱਥੇ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਰੈਲੀ ਨੂੰ ਸੰਬੋਧਿਤ ਕੀਤਾ ਜਾਵੇਗਾ । ਜ਼ਿਕਰਯੋਗ ਹੈ ਕਿ ਇਸ ਹੋਣ ਵਾਲੀ ਰੈਲੀ ਨੂੰ ਲੈ ਕੇ ਹੁਣ ਤੋਂ ਹੀ ਭਾਜਪਾ ਵਰਕਰਾਂ ਦੇ ਵਲੋਂ ਕਮਰ ਕੱਸ ਲਈ ਗਈ ਹੈ ਤੇ ਇਸੇ ਦੇ ਚੱਲਦੇ ਜਲੰਧਰ ਦੇ ਵਿੱਚ ਹੁਣ ਭਾਜਪਾ ਆਗੂਆਂ ਦੇ ਵੱਲੋਂ ਸਟੇਟ ਲੀਡਰਸ਼ਿਪ ਦੀ ਮੀਟਿੰਗ ਸੱਦ ਲਈ ਗਈ ਹੈ ।
ਦੱਸਣਾ ਬਣਦਾ ਹੈ ਕਿ ਪੰਜਾਬ ਦੇ ਵਿੱਚ ਇਸ ਵਾਰ ਭਾਜਪਾ ਪਾਰਟੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ ਤੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਮੰਚ ਤੇ ਨਜ਼ਰ ਆਉਣਗੇ ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਵੀ ਇਸ ਰੈਲੀ ਦਾ ਹਿੱਸਾ ਬਣਨਗੇ । ਜ਼ਿਕਰਯੋਗ ਹੈ ਕਿ ਇਸ ਵਾਰ ਭਾਜਪਾ ਪਾਰਟੀ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਵੱਖਰੀ ਹੋ ਕੇ ਚੋਣਾਂ ਲੜ ਰਹੀ ਹੈ ਤੇ ਜਿਸ ਦਾ ਆਫਿਸ ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿਚ ਬਣਾਇਆ ਗਿਆ ਹੈ । ਜਿਸ ਆਫਿਸ ਦੇ ਵਿੱਚ ਹੀ ਇਸ ਪੂਰੇ ਚੋਣ ਰੈਲੀ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …