Breaking News

ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਰੈਲੀ ਮਾਮਲੇ ਚ ਸੋਨੀਆ ਗਾਂਧੀ ਨੇ CM ਚੰਨੀ ਨੂੰ ਆਖੀ ਇਹ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿਚ ਕੁੱਝ ਹੀ ਸਮਾਂ ਬਾਕੀ ਬਚਿਆ ਹੈ ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਰੈਲੀਆਂ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ। ਜਿੱਥੇ ਪੰਜਾਬ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਕਰੋਨਾ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ। ਉਥੇ ਹੀ ਲਗਾਤਾਰ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਥੇ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ। 5 ਜਨਵਰੀ ਨੂੰ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਦੀ ਰੈਲੀ ਨੂੰ ਫਿਰੋਜ਼ਪੁਰ ਵਿੱਚ ਸੰਬੋਧਨ ਕੀਤੇ ਜਾਣਾ ਸੀ। ਉਥੇ ਹੀ ਮੌਸਮ ਦੀ ਖ਼ਰਾਬੀ ਅਤੇ ਸੁਰੱਖਿਆ ਪ੍ਰਬੰਧ ਨੂੰ ਲੈ ਕੇ ਉਨ੍ਹਾਂ ਵੱਲੋਂ ਇਸ ਰੈਲੀ ਨੂੰ ਰੱਦ ਕੀਤਾ ਗਿਆ ਹੈ ਅਤੇ ਦੋਸ਼ ਲਗਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋ ਉਨਾਂ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਹੈ।

ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਨਾਲ ਵੀ ਗੱਲਬਾਤ ਕੀਤੀ ਗਈ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਉਪਰ ਕਲ ਫ਼ੈਸਲਾ ਹੋਵੇਗਾ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ-ਰੈਲੀ ਦੇ ਮਾਮਲੇ ਵਿੱਚ ਸੋਨੀਆ ਗਾਂਧੀ ਵੱਲੋਂ ਮੁੱਖ ਮੰਤਰੀ ਨੂੰ ਇਹ ਗੱਲ ਆਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਉਠੇ ਵਿਵਾਦ ਦੇ ਕਾਰਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ਉਪਰ ਗੱਲਬਾਤ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ ਇਸ ਸਾਰੇ ਮਾਮਲੇ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਉਥੇ ਹੀ ਇਸ ਮਾਮਲੇ ਵਿਚ ਲੋਕਾਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਵੀ ਆਖੀ ਹੈ। ਜਿੱਥੇ ਇਸ ਸਾਰੀ ਘਟਨਾ ਦੀ ਜਾਂਚ ਵਾਸਤੇ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਵੇਗੀ।

ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਗੱਲ ਵੀ ਆਖੀ ਗਈ ਹੈ ਕਿ ਜਿਨ੍ਹਾਂ ਲੋਕਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਪੂਰੇ ਪ੍ਰਬੰਧ ਨਹੀਂ ਕੀਤੇ ਗਏ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਾਜ਼ਮੀ ਹੈ, ਜਿਸ ਉਪਰ ਸਾਰਿਆਂ ਨੂੰ ਧਿਆਨ ਦੇਣਾ ਚਾਹੀਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …