Breaking News

ਪ੍ਰਧਾਨ ਮੰਤਰੀ ਮੋਦੀ ਨੇ ਟੇਕਿਆ ਗੁਰਦਵਾਰਾ ਸਾਹਿਬ ਮੱਥਾ ਅਤੇ ਖਿਚਾਈਆਂ ਲੋਕਾਂ ਨਾਲ ਸੈਲਫੀਆਂ-ਦੇਖੋ ਪੂਰੀਆਂ ਤਸਵੀਰਾਂ

ਆਈ ਤਾਜਾ ਵੱਡੀ ਖਬਰ

ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਦਾ ਭਾਰਤ ਦੇ ਸਾਰੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪਿਛਲੇ ਮਹੀਨੇ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਸੰਘਰਸ਼ ਕਰ ਰਹੀਆਂ ਹਨ, ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਥੇ ਹੀ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਗੁਰਦਵਾਰਾ ਸਾਹਿਬ ਮੱਥਾ ਟੇਕਿਆ ਅਤੇ ਲੋਕਾਂ ਨਾਲ ਸੈਲਫੀਆਂ ਖਿਚਾਈਆਂ।

ਪ੍ਰਧਾਨ ਮੰਤਰੀ ਜਿੱਥੇ ਕਿਸਾਨਾਂ ਦੇ ਸੰਘਰਸ਼ ਨੂੰ ਵਿਰੋਧੀਆਂ ਦੀ ਚਾਲ ਦੱਸ ਰਹੇ ਹਨ ।ਉਥੇ ਹੀ ਅੱਜ ਸਵੇਰੇ ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਨਤ-ਮ-ਸ-ਤ- ਕ ਹੋਣ ਪਹੁੰਚੇ। ਗੁਰਦੁਆਰਾ ਸਾਹਿਬ ਪਹੁੰਚਣ ਤੇ ਉਨ੍ਹਾਂ ਕਿਹਾ ਕਿ “ਮੈਂ ਖ਼ੁਦ ਨੂੰ ਸੁਭਾਗਾ ਮੰਨਦਾ ਹਾਂ, ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ।”

ਉਨ੍ਹਾਂ ਕਿਹਾ ਕਿ ਇਹ ਸਮਾਂ ਮੇਰੇ ਹਿੱਸੇ ਆਇਆ ਹੈ ਜਦੋਂ ,ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਤਰ੍ਹਾਂ ਹੀ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਵੀ ਇਸ ਤਰ੍ਹਾਂ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕੇ ਮੈਂ ਬਹੁਤ ਭਾਗਾਂ ਵਾਲਾ ਹਾਂ ਕਿ ਇਹ ਸੇਵਾ ਮੇਰੇ ਹਿੱਸੇ ਆਈ ਹੈ। ਉਨ੍ਹਾਂ ਪੰਜਾਬੀ ‘ਚ ਟਵੀਟ ਕਰਕੇ ਕਿਹਾ, ” ਖ਼ੁਦ ਨੂੰ ਸੁਭਾਗਾ ਮੰਨਦਾ ਹਾਂ, ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦ ਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ ।

ਇਸ ਤਰ੍ਹਾਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਇਕ ਹੋਰ ਟਵੀਟ ਵਿੱਚ ਲਿਖਿਆ ਹੈ “ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨ-ਤ-ਮ-ਸ-ਤ-ਕ ਹੋਇਆ ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਬਹੁਤ ਭਾਗਾਂ ਵਾਲਾ ਹਾਂ ਕਿ ਮੈਨੂੰ ਅੱਜ ਗੁਰੂ ਚਰਨਾ ਵਿਚ ਨ-ਤ-ਮ-ਸ-ਤ-ਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …