Breaking News

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਚ ਵਧੇ ਕੇਸਾਂ ਨੂੰ ਦੇਖਦੇ ਹੋਏ ਕੀਤਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਕਰੋਨਾ ਕੇਸਾਂ ਵਿੱਚ ਲਗਾਤਾਰ ਟੀਕਾਕਰਨ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਭਾਰਤ ਦੇ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਹਾਵੀ ਹੋ ਰਹੀ ਹੈ। ਪਿਛਲੇ ਕੁਝ ਮਹੀਨੇ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਵਧੇ ਕੇਸਾਂ ਨੂੰ ਦੇਖਦੇ ਹੋਏ ਇਹ ਕੰਮ ਕੀਤਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਭਾਰਤ ਵਿੱਚ ਜਿਥੇ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ ਉਥੇ ਹੀ ਬਿਹਾਰ, ਉਤਰਾਖੰਡ, ਪੰਜਾਬ ਅਤੇ ਕਰਨਾਟਕ ਵੀ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਸ਼ਾਮਲ ਹਨ। ਇਨ੍ਹਾਂ ਸਭ ਸੂਬੇ ਦੇ ਮੁੱਖ ਮੰਤਰੀ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਾਲਾਤਾਂ ਉਪਰ ਵਿਚਾਰ ਚਰਚਾ ਕੀਤੀ ਗਈ ਹੈ। ਭਾਰਤ ਵਿੱਚ ਕਰੋਨਾ ਦੇ ਅੰਕੜਿਆਂ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਕ ਦਿਨ ਵਿਚ ਕੋਰੋਨਾ ਲਾਗ ਦੇ 4,03,738 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 2,22,96,414 ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ 4,092 ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਕੁੱਲ ਮਿ੍ਰਤਕਾਂ ਦੀ ਗਿਣਤੀ 2,42,362 ਤੱਕ ਪਹੁੰਚ ਗਈ ਹੈ। ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਬੇਹੱਦ ਖ਼ਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀਆਂ ਵੱਲੋਂ ਦੂਜੀ ਲਹਿਰ ਨਾਲ ਨਜਿੱਠਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਰੋਨਾ ਦੀ ਸਥਿਤੀ ਸਬੰਧੀ ਜਿੱਥੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਕਰੋਨਾ ਹਲਾਤਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਉੱਥੇ ਹੀ ਉਨ੍ਹਾਂ ਨੂੰ ਸੁਝਾਅ ਵੀ ਦਿੱਤੇ ਜਾ ਰਹੇ ਹਨ, ਤਾਂ ਜੋ ਇਸ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …