ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਹਰ ਸੂਬੇ ਦੇ ਵਿੱਚ ਜਿਥੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕਈ ਨਵੇਂ ਚਿਹਰਿਆ ਨੂੰ ਵੀ ਰਾਜਨੀਤੀ ਵਿੱਚ ਲਿਆਂਦਾ ਜਾ ਰਿਹਾ ਹੈ ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਸੀ ਗਿਆ। ਵੱਖ ਵੱਖ ਪਾਰਟੀਆਂ ਦੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਵੀ ਪਾਰਟੀ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੇ ਇਸ ਦੇ ਕਈ ਕਾਰਨ ਦੱਸੇ ਜਾ ਰਹੇ ਹਨ। ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਇਹਨਾਂ ਚੋਣਾਂ ਤੇ ਜਿਥੇ ਕਿਸਾਨੀ ਸੰਘਰਸ਼ ਦਾ ਅਸਰ ਵੀ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਕਈ ਪਾਰਟੀਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਨੂੰ ਇਹ ਵੱਡਾ ਝਟਕਾ ਲੱਗਾ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਲਾਗੂ ਕੀਤਾ ਹੈ। ਉਥੇ ਹੀ ਹੁਣ ਮੋਦੀ ਸਰਕਾਰ ਲਈ ਉੱਤਰ ਪ੍ਰਦੇਸ਼ ਤੋਂ ਇਕ ਵੱਡੇ ਝਟਕੇ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤੀ ਜਨਤਾ ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ। ਜਿੱਥੇ ਚੋਣਾਂ ਹੋਣ ਵਿਚ ਕੁਝ ਹੀ ਸਮਾਂ ਬਾਕੀ ਬਚਿਆ ਹੈ ਉਥੇ ਹੀ ਇਸ ਤਰ੍ਹਾਂ ਵਿਧਾਇਕਾਂ ਦੇ ਸਾਥ ਛੱਡਣ ਨਾਲ ਪਾਰਟੀ ਨੂੰ ਭਾਰੀ ਝਟਕੇ ਲੱਗ ਰਹੇ ਹਨ।
ਉੱਤਰ ਪ੍ਰਦੇਸ਼ ਵਿੱਚ ਪਾਰਟੀ ਦਾ ਸਾਥ ਛੱਡਣ ਵਾਲੇ ਇਨ੍ਹਾਂ ਵਿਧਾਇਕਾ ਵਿਚ ਕਾਨਪੁਰ ਦੇ ਬਿਲਹੌਰ ਤੋਂ ਵਿਧਾਇਕ ਭਗਵਤੀ ਸਾਗਰ , ਸ਼ਾਹਜਹਾਪੂਰ ਦੀ ਤਿਲਹਰ ਸੀਟ ਤੋਂ ਵਿਧਾਇਕ ਰੌਸ਼ਨ ਲਾਲ ਵਰਮਾ, ਬਾਂਦਾ ਜਿਲੇ ਦੀ ਤਿੰਦਵਾਰੀ ਵਿਧਾਨ ਸਭਾ ਤੋਂ ਵਿਧਾਇਕ ਬ੍ਰਜੇਸ਼ ਪਰਜਾਪਤੀ ਸ਼ਾਮਲ ਹਨ। ਇਨ੍ਹਾਂ ਤਿੰਨੇ ਵਿਧਾਇਕ ਵੱਲੋਂ ਭਾਜਪਾ ਦਾ ਸਾਥ ਛੱਡ ਕੇ ਸਮਾਜਵਾਦੀ ਸਪਾ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ।
ਕਿਉਂਕਿ ਇਨ੍ਹਾਂ ਸਭ ਵੱਲੋਂ ਹੁਣ ਸਵਾਮੀ ਪ੍ਰਸਾਦ ਮੌਰਿਆ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕਰਕੇ ਭਾਜਪਾ ਨੂੰ ਛੱਡ ਦਿੱਤਾ ਹੈ। ਕਿਉਂਕਿ ਭਾਜਪਾ ਦਾ ਸਾਥ ਛੱਡ ਕੇ ਸਵਾਮੀ ਪ੍ਰਸਾਦ ਮੌਰਿਆ ਵੱਲੋਂ ਵੀ ਸਮਾਜਵਾਦੀ ਪਾਰਟੀ ਦਾ ਪੱਲਾ ਫੜਿਆ ਗਿਆ ਸੀ। ਇਨ੍ਹਾਂ ਸਭ ਦਾ ਦੋਸ਼ ਹੈ ਕਿ ਭਾਜਪਾ ਪਾਰਟੀ ਵੱਲੋਂ ਪੰਜ ਸਾਲਾਂ ਦੌਰਾਨ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …