ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਪੰਜਾਬੀ ਗਾਇਕ ਵੀ ਹਨ ਜਿਨ੍ਹਾਂ ਵੱਲੋਂ ਸਮੇਂ ਸਮੇਂ ਤੇ ਪੰਜਾਬ ਦੇ ਸਮਾਜਿਕ ਮੁੱਦਿਆਂ ਨੂੰ ਉਠਾਇਆ ਜਾਂਦਾ ਹੈ। ਉਥੇ ਵੀ ਬਹੁਤ ਸਾਰੇ ਗਾਇਕ ਕੇ ਹੀ ਆਪਣੇ ਗੀਤਾਂ ਨੂੰ ਲੈ ਕੇ ਉਸ ਸਮੇਂ ਚਰਚਾ ਵਿੱਚ ਬਣ ਜਾਂਦੇ ਹਨ ਜਿਸ ਸਮੇਂ ਉਨ੍ਹਾਂ ਦੇ ਗੀਤ ਕਿਸੇ ਨਾ ਕਿਸੇ ਵਿਵਾਦ ਵਿੱਚ ਘਿਰ ਜਾਂਦੇ ਹਨ। ਜਿਸਦੇ ਚਲਦਿਆਂ ਹੋਇਆਂ ਉਹਨਾਂ ਨੂੰ ਕਈ ਤਰਾਂ ਦੀਆਂ ਆਲੋਚਨਾਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹੁਣ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦਾ ਗੀਤ SYL ਤੋਂ ਬਾਅਦ ‘ਰਿਹਾਈ’ ਗਾਣਾ ਕੀਤਾ ਗਿਆ ਬੈਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਗੀਤ ਐੱਸ.ਵਾਈ.ਐਲ. ਨੂੰ ਲੋਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਸੀ ਜਿਸ ਵਿੱਚ ਪੰਜਾਬ ਨੂੰ ਮੁੜ ਤੋਂ ਇਕ ਕਰਨ ਦੀ ਗੱਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੀਤੀ ਗਈ ਸੀ। ਜਿਸ ਵਿਚ ਸਤਲੁਜ ਜਮਨਾ ਲਿੰਕ ਨਹਿਰ ਨੂੰ ਲੈ ਕੇ ਗੱਲ ਕੀਤੀ ਗਈ ਸੀ। ਇਸ ਵਿੱਚ ਉਸ ਸਿੰਘ ਸ਼ਹੀਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਸੀ ਜਿੱਥੇ ਬਲਵਿੰਦਰ ਸਿੰਘ ਜਟਾਣਾ ਦਾ ਵੀ ਜ਼ਿਕਰ ਕੀਤਾ ਗਿਆ ਸੀ ਜਿਸ ਵੱਲੋਂ ਇਸ ਸਤਲੁਜ-ਜਮਨਾ ਲਿੰਕ ਨਹਿਰ ਨੂੰ ਬੰਦ ਕਰਵਾ ਦਿੱਤਾ ਗਿਆ ਸੀ।
ਭਾਰਤ ਅਤੇ ਵਿਦੇਸ਼ਾਂ ਵਿਚ ਜਿੱਥੇ ਇਹ ਗੀਤ ਸੋਸ਼ਲ ਮੀਡੀਆ ਤੇ ਧੁੰਮਾਂ ਪਾ ਰਿਹਾ ਸੀ ਉੱਥੇ ਹੀ ਭਾਰਤ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਇਸ ਗੀਤ ਤੇ ਬੈਨ ਲਗਾ ਦਿੱਤਾ ਗਿਆ। ਉਥੇ ਇਸ ਗੀਤ ਤੇ ਭਾਰਤ ‘ਚ ਬੈਨ ਲਗਾਉਣ ਤੋਂ ਬਾਅਦ ਹੁਣ ਬੀਤੀ 2 ਜੁਲਾਈ ਨੂੰ ਰਿਲੀਜ਼ ਕੀਤੇ ਗਏ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਨੂੰ ਵੀ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ।
ਗਾਇਕ ਕੰਵਰ ਗਰੇਵਾਲ ਵਲੋਂ ਇਸ ਗੀਤ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਸੀ, ਯੂ ਟਿਊਬ ਤੇ ਸਾਢੇ 7 ਲੱਖ ਤੋਂ ਵੱਧ ਲੋਕ ਇਸ ਗੀਤ ਨੂੰ ਹੁਣ ਤੱਕ ਦੇਖ ਚੁੱਕੇ ਹਨ। ਜਿੱਥੇ ਹੁਣ ਇਸ ਗੀਤ ਦੇ ਬੋਲ ਹੋਣ ਤੇ ਵੀ ਲੋਕਾਂ ਵੱਲੋਂ ਆਪਣੀ ਆਪਣੀ ਪ੍ਰਤੀਕਿਰਿਆ ਸਰਕਾਰ ਪ੍ਰਤੀ ਦਿੱਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …