Breaking News

ਪ੍ਰਾਈਵੇਟ ਸਕੂਲਾਂ ਲਈ ਆਈ ਵੱਡੀ ਖਬਰ – ਪੰਜਾਬ ਚ ਏਥੇ ਹੋ ਗਿਆ ਇਹ ਤਾਜਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਪਿਛਲੇ ਸਾਲ ਤੋਂ ਹੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਜਿਸ ਨਾਲ ਲੋਕਾਂ ਨੂੰ ਕਰੋਨਾ ਨਾਲ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਕਰਵਾਈ ਜਾਂਦੀ ਰਹੀ। ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਜਿੱਥੇ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਪ੍ਰਾਈਵੇਟ ਸਕੂਲਾਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਵਿੱਚ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਦਾਇਤਾਂ ਲਾਗੂ ਕਰਨ ਦੀ ਖਬਰ ਮਾਨਸਾ ਤੋ ਸਾਹਮਣੇ ਆਈ ਹੈ। ਜਿੱਥੇ ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਬੱਚਿਆਂ ਨੂੰ ਸਕੂਲਾਂ ਦੇ ਵਾਹਨ ਵਿਚ ਸੁਰੱਖਿਅਤ ਰੱਖਣ ਲਈ ਸੇਫ ਸਕੂਲ ਵਾਹਨ ਪਾਲਸੀ ਅਧੀਨ ਕੁਝ ਸ਼ਰਤਾਂ ਨੂੰ ਲਾਗੂ ਕਰਵਾਉਣ ਦੀਆ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਬਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਆਉਣ ਵਾਲੇ ਸਾਰੇ ਨਿੱਜੀ ਸਕੂਲਾਂ ਨੂੰ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀ ਗਈ ਸਕੂਲ ਵਾਹਨ ਪਾਲਸੀ ਨੂੰ ਯਕੀਨੀ ਬਣਾਏ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ।

ਉਨ੍ਹਾਂ ਆਖਿਆ ਹੈ ਕਿ ਬੱਚਿਆਂ ਨੂੰ ਲੈ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ। ਜਾਰੀ ਕੀਤੇ ਗਏ ਨਿਯਮਾਂ ਤੋਂ ਬਾਦ ਵੀ ਅਗਰ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਕੂਲ ਅਤੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਦੀ ਹੋਵੇਗੀ। ਅਗਰ ਕਿਸੇ ਵੀ ਡਰਾਈਵਰ ਵੱਲੋਂ ਕਿਸੇ ਤਰ੍ਹਾਂ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਹੋਵੇਗਾ।

ਉਥੇ ਹੀ ਨਿੱਜੀ ਸਕੂਲਾਂ ਨੂੰ ਲਾਗੂ ਕੀਤੀ ਗਈ ਹਦਾਇਤ ਵਿੱਚ ਆਖਿਆ ਗਿਆ ਹੈ ਕਿ ਬੱਸਾਂ ਵਿੱਚ ਸਮਰੱਥਾ ਤੋਂ ਵਧੇਰੇ ਬੱਚਿਆਂ ਨੂੰ ਲਿਆਉਣ ਉੱਪਰ ਪਾਬੰਦੀ ਹੋਵੇਗੀ। ਬੱਸਾਂ ਦੇ ਡਰਾਈਵਰਾਂ ਦੇ ਬੀਮਾ ਤੇ ਪਾਸਿੰਗ, ਲਾਇਸੰਸ, ਪ੍ਰਦੂਸ਼ਨ ਸਰਟੀਫਿਕੇਟ, ਫਾਇਰ ਸੇਫਟੀ, ਅਤੇ ਐੱਚ ਆਰ ਪੀ ਸੀ ਨੂੰ ਰੱਖਣਾ ਯਕੀਨੀ ਬਣਾਇਆ ਗਿਆ ਹੈ। ਜਿਸ ਬਾਰੇ ਟਰੈਫਿਕ ਇੰਚਾਰਜ ਨਰੇਸ਼ ਕੁਮਾਰ ਅਤੇ ਰਜਿੰਦਰ ਕੁਮਾਰ ਕੌਂਸਲਰ ਵੱਲੋਂ ਵੀ ਸਕੂਲਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …