ਸਕੂਲਾਂ ਲਈ ਅਕਤੂਬਰ ਚ ਹੋ ਗਿਆ ਇਹ ਐਲਾਨ
ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ। ਪਿਛਲੇ 6-7 ਮਹੀਨਿਆਂ ਤੋਂ ਪੰਜਾਬ ਦੇ ਸਕੂਲ ਇਸੇ ਵਾਇਰਸ ਦੀ ਵਜ੍ਹਾ ਦੇ ਨਾਲ ਬੰਦ ਪਏ ਹੋਏ ਹਨ। ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜਾਇਆ ਜਾ ਰਿਹਾ ਹੈ। ਬੱਚਿਆਂ ਦੀਆਂ ਸਕੂਲੀ ਪ੍ਰੀਖਿਆਵਾਂ ਵੀ ਇਸ ਵਾਇਰਸ ਦਾ ਕਰਕੇ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਇੱਕ ਵੱਡੀ ਖਬਰ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਆ ਰਹੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ ‘ਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਤੇ ਬਾਰ੍ਹਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਬੋਰਡ ਦੇ ਸਕੱਤਰ ਮੁਹੰਮਦ ਤਈਅਬ (ਆਈਏਐੱਸ) ਦੇ ਮੁਤਾਬਕ, ਸੂਬੇ ਵਿਚ ਕੋਵਿਡ-19 ਮਹਾਮਾਰੀ ਕਾਰਨ ਸਿੱਖਿਆ ਬੋਰਡ ਨੂੰ ਮਾਰਚ 2020 ਦੀਆਂ ਸਾਲਾਨਾ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂ ਸਨ। ਹਾਲਤ ਵਿਚ ਸੁਧਾਰ ਹੋਣ ਕਾਰਨ ਹੁਣ ਦਸਵੀਂ ਦੀਆਂ ਓਪਨ ਸਕੂਲ ਪ੍ਰਣਾਲੀ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀਆਂ ਦੇ ਉਨ੍ਹਾਂ ਪ੍ਰੀਖਿਆਰਥੀਆਂ, ਜਿਨ੍ਹਾਂ ਦਾ ਨਤੀਜਾ ਹਾਲੇ ਤਕ ਐਲਾਨਿਆਂ ਨਹੀਂ ਗਿਆ,
26 ਅਕਤੂਬਰ 2020 ਤੋਂ 11 ਨਵੰਬਰ 2020 ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀਆਂ ਦੀ ਪ੍ਰੀਖਿਆਵਾਂ 26 ਅਕਤੂਬਰ 2020 ਤੋਂ 17 ਨਵੰਬਰ 2020 ਤਕ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਜਾਵੇਗੀ। ਇਨ੍ਹਾਂ ਪ੍ਰੀਖਿਆਵਾਂ ਦੇ ਨਾਲ ਨਾਲ ਸਾਲ 2004 ਤੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਨੂੰ ਦਿੱਤੇ ਗਏ ਸੁਨਹਿਰੀ ਮੌਕੇ ਅਧੀਨ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਵੀ ਪ੍ਰੀਖਿਆ ਹੋਵੇਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …