ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਗੈਂਗਸਟਰਾਂ ਵੱਲੋਂ ਦਿਨ-ਦਿਹਾੜੇ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਦੀ ਚਪੇਟ ਵਿਚ ਆ ਰਹੀਆਂ ਹਨ। ਇਸ ਸਾਲ ਦੇ ਵਿੱਚ ਜਿੱਥੇ ਤਿੰਨ ਅਜਿਹੇ ਚਿਹਰੇ ਇਸ ਦੁਨੀਆ ਤੋਂ ਚਲੇ ਗਏ ਹਨ , ਜਿਨ੍ਹਾਂ ਵੱਲੋਂ ਗਾਇਕੀ, ਖੇਡ ਅਤੇ ਗੀਤਕਾਰੀ ਅਤੇ ਅਦਾਕਾਰੀ ਦੇ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਸੀ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਸਰਕਾਰ ਵੱਲੋਂ ਅਜਿਹੀਆਂ ਸਖਸ਼ੀਅਤਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜੇ ਹੋ ਜਾਂਦੇ ਹਨ ਉਥੇ ਹੀ ਸਰਕਾਰ ਦੀ ਚੌਕਸੀ ਦੇ ਨਾਲ ਕੁਝ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ।
ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੇ ਵਿਚ ਜਿੱਥੇ ਕਟੌਤੀ ਕਰ ਦਿੱਤੀ ਗਈ ਸੀ ਤੇ ਉਸ ਤੋਂ ਅਗਲੇ ਹੀ ਦਿਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਬਾਰੇ ਪੰਜਾਬ ਪੁਲਸ ਦੀ ਵੱਡੀ ਕੁਤਾਹੀ ਸਾਹਮਣੇ ਆਈ ਹੈ । ਜਿੱਥੇ ਦਿੱਲੀ ਪੁਲਿਸ ਵੱਲੋਂ ਅਲਰਟ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਜਿੱਥੇ ਪੰਜਾਬ ਦੀ ਪੁਲਸ ਨੂੰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਅਲਰਟ ਕੀਤਾ ਗਿਆ ਸੀ ਇਸ ਦੇ ਬਾਵਜੂਦ ਵੀ ਉਸ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਹੈ।
ਕਿਉਂਕਿ ਦਿੱਲੀ ਪੁਲਿਸ ਵੱਲੋਂ ਜਿਥੇ ਸ਼ੂਟਰ ਸ਼ਾਹਰੁਖ ਨਾਮ ਦੇ ਵਿਅਕਤੀ ਨੂੰ ਅਗਸਤ 2021 ਵਿੱਚ ਕਾਬੂ ਕੀਤਾ ਗਿਆ ਸੀ ਜਿਸ ਨੇ ਦੱਸਿਆ ਸੀ ਕਿ ਉਸ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਸਤੇ ਸੁਪਾਰੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਸ ਵੱਲੋ ਉਸ ਦੇ ਪਿੰਡ ਦਾ ਦੌਰਾ ਵੀ ਕੀਤਾ ਗਿਆ ਸੀ ਅਤੇ ਉਸ ਦੇ ਨਾਲ ਗਨਮੈਨ ਦੇਖ ਕੇ ਉਸ ਵੱਲੋਂ ਆਪਣਾ ਇਰਾਦਾ ਬਦਲਿਆ ਗਿਆ।
ਕਿਉਂਕਿ ਗੰਨਮੈਨ ਕੋਲ ਏ ਕੇ 47 ਹੋਣ ਕਾਰਨ ਉਸ ਵੱਲੋਂ ਸੁਪਾਰੀ ਦੇਣ ਵਾਲੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਹੋਰ ਹਥਿਆਰਾਂ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸ ਵੱਲੋਂ ਲਗਾਤਾਰ ਪਿਛਲੇ ਨੌਂ ਮਹੀਨਿਆਂ ਤੋਂ ਇਸ ਮੌਕੇ ਦੀ ਭਾਲ ਕੀਤੀ ਜਾ ਰਹੀ ਸੀ। ਅਗਰ ਪੰਜਾਬ ਪੁਲਿਸ ਵੱਲੋਂ ਚੌਕਸੀ ਦਿਖਾਈ ਹੁੰਦੀ ਤਾਂ ਇਹ ਹਾਦਸਾ ਨਹੀਂ ਵਾਪਰਨਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …