Breaking News

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਖਬੀਰ ਬਾਦਲ ਵਲੋਂ ਆਇਆ ਵੱਡਾ ਬਿਆਨ, ਕਿਹਾ ਭਗਵੰਤ ਮਾਨ ਸਰਕਾਰ ਤੇ ਭਰੋਸਾ ਨਹੀਂ ਰਿਹਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਗੈਂਗਸਟਰਾਂ ਨਾਲ ਜੁੜੀਆ ਹੋਈਆ ਸਾਹਮਣੇ ਆ ਰਹੀਆਂ ਹਨ। ਉਥੇ ਹੀ ਗੈਂਗਸਟਰਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਜਿਨਾਂ ਦੇ ਵਿੱਚ ਪੰਜਾਬ ਦੀਆਂ ਕੁਝ ਖਾਸੀਅਤਾਂ ਵੀ ਸ਼ਾਮਲ ਹਨ। ਬੀਤੇ ਕੱਲ ਜਿੱਥੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਹੈ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜਿੱਥੇ ਆਪਣੇ ਬੇਟੇ ਦੀ ਮੌਤ ਦੀ ਜਾਂਚ ਸੀ ਬੀ ਆਈ ਅਤੇ ਐੱਨ ਆਈ ਏ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸ ਬਾਬਤ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਚਿੱਠੀ ਵੀ ਲਿਖੀ ਗਈ ਹੈ।

ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਤੇ ਭਰੋਸਾ ਨਹੀ ਰਿਹਾ। ਜਿੱਥੇ ਕੱਲ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ। ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ , ਜਿਨ੍ਹਾਂ ਵਿੱਚ ਸਿੱਧੂ ਮੁਸੇਵਾਲਾ ਵੀ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿੱਥੇ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਗਏ ਹੋਏ ਸਨ।

ਉਥੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਅਤੇ ਐਨਆਈਏ ਤੋਂ ਕਰਵਾਏ ਜਾਣ ਦੀ ਗੱਲ ਆਖੀ ਗਈ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਪੰਜਾਬ ਵਿੱਚੋਂ ਡਿਸਮਿਸ ਕੀਤੇ ਜਾਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਨੂੰ ਦਿੱਲੀ ਵਿੱਚ ਬੈਠੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚਲਾਇਆ ਜਾ ਰਿਹਾ ਹੈ।

ਜਿੱਥੇ ਇਸ ਕਤਲ ਦੇ ਮਾਮਲੇ ਸਬੰਧੀ ਪਹਿਲਾਂ ਹੀ ਰਾਘਵ ਚੱਡਾ ਵੱਲੋਂ ਸਾਰੀ ਜਾਣਕਾਰੀ ਦਿੱਤੀ ਗਈ ਸੀ ਉਸ ਤੋਂ ਬਾਅਦ ਡੀਜੀਪੀ ਵੱਲੋਂ ਇਹ ਬਿਆਨ ਦਿੱਤਾ ਗਿਆ। ਉਥੇ ਹੀ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਉਪਰ ਤੰਜ਼ ਕੱਸਦੇ ਹੋਏ ਆਖਿਆ ਗਿਆ ਹੈ ਕੇ ਭਗਵੰਤ ਮਾਨ ਇੱਕ ਘੰਟਾ ਵੀ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਲਾਇਕ ਨਹੀਂ ਹਨ।

Check Also

ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ  ਜਦੋਂ ਇੱਕ ਫਿਲਮ ਬਣ ਕੇ ਤਿਆਰ ਹੁੰਦੀ ਹੈ ਤਾਂ ਉਸ ਫਿਲਮ …