Breaking News

ਪੰਜਾਬ : ਆਨੰਦ ਕਾਰਜ ਕਰਵਾਉਣ ਜਾ ਰਹਿਆਂ ਨਾਲ ਵਾਪਰਿਆ ਭਾਣਾ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ।ਇਨਸਾਨ ਦੀ ਜ਼ਿੰਦਗੀ ਵੀ ਪਾਣੀ ਦੇ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣ ਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਸਾਲ ਦੇ ਵਿੱਚ ਪਤਾ ਨਹੀਂ ਕਿੰਨੇ ਲੋਕ ਆਪਣੇ ਪਰਿਵਾਰ ਨੂੰ ਛੱਡ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸਾਲ ਦੇ ਵਿੱਚ ਤਾਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।

ਆਏ ਦਿਨ ਹੀ ਇਹੋ ਜਿਹੇ ਸੜਕ ਹਾਦਸੇ ਸਾਹਮਣੇ ਆਉਂਦੇ ਹਨ। ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਅਜਿਹੀ ਘਟਨਾ ਸਾਹਮਣੇ ਆਈ ਹੈ। ਜਿੱਥੇ ਘਰ ਵਿਚ ਵਿਆਹ ਦੀਆਂ ਖ਼ੁਸ਼ੀਆਂ ਸਾਰੇ ਪਾਸੇ ਸਨ ਉਥੇ ਹੀ ਇਹ ਨਜ਼ਾਰਾ ਮਾਤਮ ਵਿੱਚ ਬਦਲ ਗਿਆ। ਖੁਸ਼ੀ ਤੋਂ ਗਮੀ ਵਿੱਚ ਤਬਦੀਲ ਹੋਇਆ ਇਹ ਸਮਾਂ ਜਿਸ ਨੇ ਸਭ ਨੂੰ ਗ਼-ਮ-ਗੀ-ਨ ਕੇ ਰੱਖ ਦਿੱਤਾ ਹੈ। ਦਿਨੋ ਦਿਨ ਵੱਧ ਰਹੇ ਸੜਕ ਹਾਦਸਿਆ ਦੇ ਕਾਰਨ ਇਹ ਖ਼ੁਸ਼ੀਆਂ ਗ-ਮੀ-ਆਂ ਵਿਚ ਤਬਦੀਲ ਹੋ ਜਾਂਦੀਆਂ ਹਨ।

ਆਨੰਦ ਕਾਰਜ ਕਰਵਾਉਣ ਜਾ ਰਹਿਆਂ ਨਾਲ ਹਾਦਸਾ ਵਾਪਰਨ ਕਾਰਨ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਘਟਨਾ ਕੌਹਰੀਆਂ ਦੀ ਹੈ,ਜਿੱਥੇ ਵਿਆਹ ਦੀਆਂ ਰਸਮਾਂ ਦੌਰਾਨ ਲੜਕਾ ਪ੍ਰੀਵਾਰ ਆਨੰਦ ਕਾਰਜਾਂ ਲਈ ਜਾ ਰਿਹਾ ਸੀ। ਜਦੋਂ ਲਾੜੇ ਪ੍ਰੀਵਾਰ ਦੀ ਇੱਕ ਗੱਡੀ ਪਿੰਡ ਛਾਜਲੀ ਤੋ ਹਮਝੜੀ ਵਿਖੇ ਆਨੰਦ ਕਾਰਜ ਕਰਵਾਉਣ ਲਈ ਜਾ ਰਹੀ ਸੀ, ਤਾਂ ਉਸ ਸਮੇਂ ਪਿੰਡ ਲਾਡਵੰਜ਼ਾਰਾ ਪਹੁੰਚਣ ਤੇ ਕਾਰ ਦੁਰਘਟਨਾ ਗ੍ਰਸਤ ਹੋ ਗਈ।

ਕਿਉਂਕਿ ਜਿਸ ਪੁੱਲ ਤੋਂ ਇਹ ਕਾਰ ਲੰਘ ਰਹੀ ਸੀ, ਉਹ ਪੁੱਲ ਕਈ ਸਾਲ ਪੁਰਾਣਾ ਐੱਸ ਟਾਈਪ ਦਾ ਬਣਿਆ ਹੋਇਆ ਸੀ। ਇਸ ਪੁੱਲ ਤੇ ਹੀ ਅੱਜ ਇਹ ਕਾਰ ਦੁਰਘਟਨਾ ਗ੍ਰਸਤ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਲਾੜੇ ਦੇ ਮਾਮੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਪੁਲ ਇਥੇ ਵਾਪਰ ਰਹੇ ਹਾਦਸਿਆਂ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਾਸੀ ਨੀਲੋਵਾਲ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਚੌਕੀ ਇੰਚਾਰਜ ਰਘਵੀਰ ਸਿੰਘ ਵੱਲੋਂ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕਿ ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਦੇ ਬਿਆਨ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …