ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਏ ਦਿਨ ਪੰਜਾਬ ਦੇ ਵਿੱਚ ਲੁੱਟ-ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਦੇ ਵਿੱਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ,ਜਿੱਥੇ ਪੁਲਸ ਪ੍ਰਸ਼ਾਸਨ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਉੱਥੇ ਹੀ ਲੁਟੇਰੇ ਆਏ ਦਿਨ ਵਾਰਦਾਤਾਂ ਵਿੱਚ ਵਾਧਾ ਕਰ ਰਹੇ ਹਨ। ਚੋਰੀ ,ਠੱਗੀ, ਸਮਗਲਿੰਗ ਕਰਨ ਵਾਲੇ ਅਨਸਰ ਆਪਣੇ ਕੰਮਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਹੀ ਲੈਂਦੇ ਹਨ। ਹਰ ਰੋਜ਼ ਹੀ ਲੁੱਟ-ਖੋਹ ਦੀਆਂ ਅਨੇਕਾਂ ਵਾਰਦਾਤਾਂ ਹੁੰਦੀਆਂ ਹਨ। ਕੁਝ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਂਦਾ ਹੈ, ਤੇ ਕੁਝ ਬਚ ਨਿਕਲਣ ਵਿਚ ਕਾਮਯਾਬ ਹੋ ਜਾਂਦੇ ਹਨ।
ਹੁਣ ਪੈਲਸ ਵਿੱਚ ਚੱਲ ਰਹੇ ਵਿਆਹ ਦੌਰਾਨ ਜੱਗੋਂ ਤੇਰਵੀਂ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਸ ਵੱਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ,ਸਰਹੰਦ ਮਾਰਗ ਤੇ ਪਿੰਡ ਸੇਖੋਂ ਮਾਜਰਾ ਦੇ ਕੋਲ ਇਕ ਮੈਰਿਜ ਪੈਲੇਸ ਤੋਂ। ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪਿੰਡ ਸਲੇਮਪੁਰ ਥਾਣਾ ਸਿਟੀ ਰੂਪਨਗਰ ਲੜਕੀ ਦਾ ਵਿਆਹ ਕਥਿਤ ਪੈਲਸ ਵਿਚ ਹੋ ਰਿਹਾ ਸੀ। ਉਥੇ ਹੀ 3 ਮਾਰਚ ਨੂੰ ਹੋਏ ਇਸ ਵਿਆਹ ਦੌਰਾਨ ਸਾਰੇ ਰਸਮੋ-ਰਿਵਾਜ ਨਿਭਾਏ ਜਾ ਰਹੇ ਸਨ।
ਵਿਆਹ ਦੀਆਂ ਰਸਮਾਂ ਉਪਰੰਤ ਹੀ ਲੜਕੇ ਦੇ ਪਰਿਵਾਰ ਵੱਲੋਂ ਗਹਿਣਿਆਂ ਨਾਲ ਭਰਿਆ ਹੋਇਆ ਬੈਗ ਲੜਕੇ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਸੌਂਪ ਦਿੱਤਾ ਗਿਆ। ਵਿਆਹ ਦੌਰਾਨ ਹੀ ਪਤਾ ਲੱਗਿਆ ਕਿ ਗਹਿਣਿਆਂ ਵਾਲਾ ਬੈਗ ਚੋਰੀ ਹੋ ਚੁੱਕਾ ਹੈ। ਇਸ ਘਟਨਾ ਦੀ ਪੁਲਿਸ ਨੂੰ ਸ਼ਿਕਾਇਤ ਦੇਣ ਤੇ ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਗਿਆ ਤਾਂ ਪਤਾ ਲੱਗਾ ਕਿ ਦੋ ਚੋਰਾਂ ਵੱਲੋਂ ਇਹ ਬੈਗ ਚੋਰੀ ਕੀਤਾ ਗਿਆ ਹੈ।
ਉਥੇ ਹੀ ਵਿਆਹ ਵਿੱਚ ਮੌਜੂਦ ਕੁਝ ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਲੜਕੇ ਪਰਿਵਾਰ ਵੱਲੋਂ ਗਹਿਣਿਆਂ ਨੂੰ ਲੈ ਕੇ ਅਣਗਹਿਲੀ ਕੀਤੀ ਗਈ ਹੈ। ਜਿਸ ਦੇ ਨਾਲ ਚੋਰਾਂ ਨੂੰ ਚੋਰੀ ਕਰਨ ਦਾ ਮੌਕਾ ਮਿਲਿਆ ਹੈ। ਮੋਰਿੰਡਾ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਚੋਰੀ ਹੋਏ ਇਨ੍ਹਾਂ ਗਹਿਣਿਆਂ ਦੀ ਕੀਮਤ ਲੜਕੀ ਦੇ ਪਿਤਾ ਦੇ ਦੱਸਣ ਮੁਤਾਬਕ ਕਰੀਬ 8 ਲੱਖ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …