Breaking News

ਪੰਜਾਬ : ਇਹਨਾਂ ਦੁਕਾਨਦਾਰਾਂ ਤੇ ਸਰਕਾਰ ਦੁਆਰਾ ਇਸ ਕਾਰਨ ਕੀਤੀ ਗਈ ਕਾਰਵਾਈ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ । ਦੁਨੀਆਂ ਦੇ ਬਹੁਤ ਸਾਰੇ ਦੇਸ਼ ਫਿਰ ਤੋਂ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਕਿਉਂਕਿ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਵਿਸ਼ਵ ਵਿਚ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕਰੋਨਾ ਦੀ ਚਪੇਟ ਵਿੱਚ ਸਭ ਤੋਂ ਵਧੇਰੇ ਆਇਆ ਹੈ ਜਿੱਥੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਅਮਰੀਕਾ ਵਿੱਚ ਹੈ। ਉੱਥੇ ਹੀ ਭਾਰਤ ਦੂਜੇ ਨੰਬਰ ਤੇ ਹੈ ਜਿੱਥੇ ਕਰੋਨਾ ਦੇ ਮਰੀਜ਼ ਅਮਰੀਕਾ ਤੋਂ ਬਾਅਦ ਸਭ ਤੋਂ ਜ਼ਿਆਦਾ ਹਨ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਈ ਸੂਬਿਆਂ ਵਿੱਚ ਤਾਲਾਬੰਦੀ ਵੀ ਕੀਤੀ ਗਈ ਹੈ ।

ਇਨ੍ਹਾਂ ਦੁਕਾਨਦਾਰਾਂ ਤੇ ਸਰਕਾਰ ਦੁਆਰਾ ਇਸ ਕਾਰਨ ਕੀਤੀ ਗਈ ਹੈ ਕਾਰਵਾਈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਜ਼ਰੂਰਤ ਦੀਆਂ ਕਈ ਦੁਕਾਨਾਂ ਨੂੰ ਖੋਲ੍ਹੇ ਜਾਣ ਦੀ ਛੋਟ ਵੀ ਦਿੱਤੀ ਗਈ ਹੈ। ਸਰਕਾਰ ਵੱਲੋਂ ਕੁੱਝ ਦੁਕਾਨਾਂ ਖੋਲਣ ਦੀ ਇਜਾਜਤ ਦਿੱਤੀ ਗਈ ਹੈ ਉਥੇ ਹੀ ਦੁਕਾਨਦਾਰਾਂ ਵੱਲੋਂ ਕਈ ਚੀਜ਼ਾਂ ਦੀ ਵਧੇਰੇ ਕੀਮਤ ਵਸੂਲੀ ਜਾ ਰਹੀ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਪੰਜਾਬ ਵਿੱਚ ਜ਼ਰੂਰੀ ਵਸਤਾਂ ਦੀ ਘਾਟ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾਣ ਲਈ ਆਖਿਆ ਗਿਆ ਹੈ। ਛਾਪੇਮਾਰੀ ਵਿੱਚ ਵੱਧ ਕੀਮਤ ਵਸੂਲਣ ਵਾਲੇ ਦੁਕਾਨਦਾਰਾਂ ਉਪਰ ਸ਼ਿਕੰਜਾ ਕੱਸਦੇ ਹੋਏ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਬਹੁਤ ਸਾਰੇ ਦੁਕਾਨਦਾਰਾਂ ਦੇ ਖਿਲਾਫ ਵਿਭਾਗ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ।

ਸੂਬੇ ਵਿੱਚ 9 ਦੁਕਾਨਦਾਰਾਂ ਨੂੰ ਮੈਟਰੋਲੋਜੀ ਐਕਟ 2009 ਦੇ ਤਹਿਤ ਵਧੇਰੇ ਕੀਮਤ ਵਸੂਲਣ ਕਾਰਨ ਜੁਰਮਾਨਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਸ੍ਰੀ ਭਾਰਤ ਭੂਸ਼ਣ ਵੱਲੋਂ ਦਿੱਤੀ ਗਈ ਹੈ ਜੋ ਕਿ ਪੰਜਾਬ ਦੇ ਖਪਤਕਾਰ ਮਾਮਲਿਆਂ ਦੇ ਮੰਤਰੀ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 70 ਕਾਰੋਬਾਰੀ ਦੁਕਾਨਾਂ ਉੱਪਰ ਛਾਪੇਮਾਰੀ ਕੀਤੀ ਗਈ ਹੈ। ਜਿੱਥੇ 9 ਕਾਰੋਬਾਰੀ ਸੰਸਥਾਵਾਂ ਵਧੇਰੇ ਕੀਮਤ ਤੇ ਜ਼ਰੂਰੀ ਵਸਤਾਂ ਰਾਹੀਂ ਮੁਨਾਫਾਖੋਰੀ ਕਰ ਰਹੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …