ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਵਿੱਚ ਆਈਆਂ ਔਕੜਾਂ ਸਾਹਮਣੇ ਡਟ ਕੇ ਖਡ਼੍ਹੇ ਹੋਣ ਦੀ ਬਜਾਏ ਔਕੜਾਂ ਤੋਂ ਹਾਰ ਜਾਦੇ ਹਨ ਜਿਸ ਦੇ ਚੱਲਦੇ ਕਈ ਵਾਰ ਉਨ੍ਹਾਂ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਖੌਫਨਾਕ ਕਦਮ ਵੀ ਚੁੱਕੇ ਜਾਦੇ ਹਨ । ਇੰਨਾ ਹੀ ਨਹੀਂ ਸਗੋਂ ਕਈ ਲੋਕ ਆਪਣੀ ਜ਼ਿੰਦਗੀ ਵਿੱਚ ਆਈਆਂ ਮੁਸ਼ਕਿਲਾਂ ਦੇ ਚਲਦੇ ਆਪਣੀ ਜੀਵਨ ਲੀਲਾ ਤਕ ਸਮਾਪਤ ਕਰ ਲੈਂਦੇ ਹਨ । ਅਜਿਹਾ ਇਕ ਮਾਮਲਾ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਜੇਨਗਰ ਤੋਂ ਸਾਹਮਣੇ ਆਇਆ। ਜਿੱਥੇ ਇਕ ਫੈਕਟਰੀ ਵਿਚ ਕੰਮ ਕਰਨ ਵਾਲੀ ਰਿਤੂ ਨਾਂ ਦੀ ਔਰਤ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।
ਜਿਸ ਦੇ ਚੱਲਦੇ ਪਰਿਵਾਰ ਨੇ ਇਨਸਾਫ ਨਾ ਮਿਲਦਾ ਵੇਖ ਕੇ ਅੰਮਿਤਸਰ ਦੇ ਵਿਜੇ ਨਗਰ ਚੌਕੀ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ । ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਔਰਤ ਰਿਤੂ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਇਕ ਫੈਕਟਰੀ ਵਿਚ ਕੰਮ ਕਰਦੀ ਸੀ । ਫੈਕਟਰੀ ਵਿੱਚ ਹੀ ਉਸ ਦੀ ਪਤਨੀ ਨੇ ਕੁਝ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।
ਉਨ੍ਹਾਂ ਕਿਹਾ ਕਿ ਜਦੋਂ ਫੈਕਟਰੀ ਵਿੱਚੋਂ ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਉਹ ਲਗਾਤਾਰ ਉਲਟੀਆਂ ਕਰ ਰਹੀ ਸੀ ਤਾਂ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ , ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ।
ਜਿਸ ਦੇ ਚੱਲਦੇ ਹੁਣ ਰੀਤੂ ਦੇ ਪਤੀ ਵੱਲੋਂ ਫੈਕਟਰੀ ਦੇ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਗਿਆ ਹੈ ਕਿ ਜੇ ਮੇਰੀ ਪਤਨੀ ਨੇ ਫੈਕਟਰੀ ਚ ਕੁਝ ਜ਼ਹਿਰੀਲੀ ਚੀਜ਼ ਖਾਧੀ ਹੈ ਤਾਂ ਫੈਕਟਰੀ ਦੇ ਪ੍ਰਬੰਧਕਾਂ ਦਾ ਫ਼ਰਜ਼ ਸੀ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਂਦੇ ਨਾ ਕੀ ਸਾਨੂੰ ਫੋਨ ਕਰਕੇ ਉਨ੍ਹਾਂ ਨੂੰ ਘਰ ਪੇਜਦੇ । ਇਸ ਦੇ ਨਾਲ ਹੀ ਮ੍ਰਿਤਕ ਦੇ ਪਤੀ ਨੇ ਪੁਲੀਸ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮਾਮਲੇ ਦੀ ਬਾਰੀਕੀ ਨਾਲ ਜਾਂਚ ਪਡ਼ਤਾਲ ਕਰਨ ਦੀ ਮੰਗ ਕੀਤੀ ਗਈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …