ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿਥੇ ਬਹੁਤ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਵਿਚਕਾਰ ਆਪਸੀ ਮਤਭੇਦ ਪੈਦਾ ਕਰ ਗਈਆਂ। ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਕਾਟੋ-ਕਲੇਸ਼ ਨੇ ਪਾਰਟੀ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ। ਜਿੱਥੇ ਕਲੇਸ਼ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰ ਕਾਂਗਰਸ ਤੋਂ ਵੱਖ ਹੋ ਗਏ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਜਿਨ੍ਹਾਂ ਦੀ ਜਗ੍ਹਾ ਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ ਦੀ ਨਿਯੁਕਤੀ ਉਪਰ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਨੂੰ ਇਤਰਾਜ ਵੀ ਸੀ। ਜਿਸ ਕਾਰਨ ਉਨ੍ਹਾਂ ਨੂੰ ਦਲਿਤ ਮੁੱਖ ਮੰਤਰੀ ਵੀ ਆਖਿਆ ਜਾ ਰਿਹਾ ਸੀ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਕਾਂਗਰਸ ਦੇ ਪੰਜਾਬ ਵਿੱਚ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੁੱਝ ਅਪਸ਼ਬਦ ਵਰਤੇ ਗਏ ਸਨ। ਜਿਸ ਕਾਰਨ ਦਲਿਤ ਭਾਈਚਾਰੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਰੋਸ ਵੇਖਿਆ ਜਾ ਰਿਹਾ ਹੈ ਜਿਸ ਦੇ ਚੱਲਦੇ ਹੋਏ ਸੁਨੀਲ ਜਾਖੜ ਦੇ ਪੁਤਲੇ ਵੀ ਫੂਕੇ ਗਏ ਹਨ। ਉਨ੍ਹਾਂ ਵੱਲੋਂ ਇੱਕ ਇੰਟਰਵਿਉ ਦੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਪਰ ਨਿਸ਼ਾਨਾ ਸਾਧਦੇ ਹੋਏ ਆਖਿਆ ਗਿਆ ਸੀ ਕਿ ਅਜਿਹੇ ਲੋਕਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ ਤੇ ਨਹੀਂ ਬਿਠਾਉਣਾ ਚਾਹੀਦਾ।
ਜਿਸ ਦੇ ਕਾਰਨ ਹੁਣ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਵੱਲੋਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿਤਾ ਗਿਆ ਹੈ। ਉਥੇ ਹੀ ਜਲੰਧਰ ਦੇ ਵਿਚ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੀ ਪੁਲਿਸ ਕਮਿਸ਼ਨਰ ਨੂੰ ਜਾਂਚ ਕਰਨ ਵਾਸਤੇ ਐਫ ਆਈ ਆਰ ਦਰਜ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਅਤੇ 15 ਦਿਨਾਂ ਦੇ ਅੰਦਰ ਇਸ ਮਾਮਲੇ ਸਬੰਧੀ ਕਾਰਵਾਈ ਨਾ ਕਰਨ ਤੇ ਇਸ ਦਾ ਜਵਾਬ ਦੇਣ ਵਾਸਤੇ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੂੰ ਐਸ ਸੀ ਕਮਿਸ਼ਨ ਦੇ ਸਾਹਮਣੇ ਪੇਸ਼ ਵੀ ਹੋਣਾ ਪੈ ਸਕਦਾ ਹੈ।
ਕਮਿਸ਼ਨ ਨੇ ਜਿੱਥੇ ਕਮਿਸ਼ਨਰ ਜਲੰਧਰ ਨੂੰ ਆਦੇਸ਼ ਜਾਰੀ ਕੀਤੇ ਹਨ ਉਥੇ ਹੀ 15 ਦਿਨਾਂ ਦੇ ਅੰਦਰ ਇਸ ਸਾਰੇ ਮਾਮਲੇ ਦੀ ਜਾਂਚ ਕੀਤੇ ਜਾਣ ਵਾਸਤੇ ਕਮੇਟੀ ਗਠਿਤ ਕੀਤੀ ਗਈ ਹੈ। ਕਿਉਂਕਿ ਵੱਖ-ਵੱਖ ਜ਼ਿਲਿਆਂ ਅੰਦਰ ਐੱਸ ਸੀ ਭਾਈਚਾਰੇ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਉਨ੍ਹਾਂ ਵੱਲੋਂ ਸੁਨੀਲ ਜਾਖੜ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਵਾਸਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੈਮੋਰੰਡਮ ਵੀ ਦਿੱਤੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …