Breaking News

ਪੰਜਾਬ ਕੋਰੋਨਾ ਦਾ ਤਾਂਡਵ ਜਾਰੀ – ਅੱਜ ਹੋਈਆਂ 69 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਅੱਜ ਹੋਈਆਂ 69 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1515 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 61527 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 69 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1808 ਹੋ ਗਈ ਹੈ।

ਸ਼ਨੀਵਾਰ ਨੂੰ 1515 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 254 ਮਰੀਜ਼ ਜਲੰਧਰ ਤੋਂ, 208 ਲੁਧਿਆਣਾ ਤੋਂ, 138 ਪਟਿਆਲਾ ਤੋਂ, ਅੰਮ੍ਰਿਤਸਰ 132, ਮੁਹਾਲੀ 146, ਬਠਿੰਡਾ 100, ਗੁਰਦਾਸਪੁਰ 113 ਅਤੇ ਹੁਸ਼ਿਆਰਪੁਰ ਤੋਂ 105 ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।

ਇਸ ਤੋਂ ਇਲਾਵਾ 10 ਮੌਤਾਂ ਫਿਰੋਜ਼ਪੁਰ, ਅੰਮ੍ਰਿਤਸਰ -8, ਬਰਨਾਲਾ -2, ਬਠਿੰਡਾ -3,ਫਰੀਦਕੋਟ -2, ਗੁਰਦਾਸਪੁਰ -3, ਹੁਸ਼ਿਆਰਪੁਰ -2, ਜਲੰਧਰ -8, ਕਪੂਰਥਲਾ -1, ਮੋਗਾ -2, ਮੁਹਾਲੀ -3, ਐਸ.ਬੀ.ਐੱਸ ਨਗਰ -1, ਪਠਾਨਕੋਟ -3, ਪਟਿਆਲਾ -4, ਰੋਪੜ -3 ਅਤੇ ਸੰਗਰੂਰ ‘ਚ 2 ਮੌਤਾਂ ਹੋਈਆਂ ਹਨ।ਅੱਜ ਕੁੱਲ੍ਹ1306 ਮਰੀਜ਼ ਸਿਹਤਯਾਬ ਵੀ ਹੋਏ ਹਨ।

ਸੂਬੇ ‘ਚ ਕੁੱਲ 1168106 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 61527 ਮਰੀਜ਼ ਕੋਰੋਨਾ ਵਾਇਰਸ ਨਾਲ ਸੰ ਕ ਰ ਮਿ ਤ ਟੈਸਟ ਕੀਤੇ ਗਏ ਹਨ।ਜਦਕਿ 43849 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15870 ਲੋਕ ਐਕਟਿਵ ਮਰੀਜ਼ ਹਨ।ਪੰਜਾਬ ਅੰਦਰ 507 ਮਰੀਜ਼ ਆਕਸੀਜਨ ਸਪੋਰਟ ਤੇ ਹਨ ਜਦਕਿ 85 ਮਰੀਜ਼ ਵੈਂਟੀਲੇਟਰ ਤੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …