ਆਈ ਤਾਜ਼ਾ ਵੱਡੀ ਖਬਰ
ਜਿਥੇ ਲਗਾਤਾਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿੱਚ ਡਰ ਵੀ ਪੈਦਾ ਹੋ ਗਿਆ ਹੈ। ਕਿਉਕਿ ਵਾਪਰਨ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਲੁੱਟ-ਖੋਹ ਦੀਆਂ ਘਟਨਾਵਾਂ ਦੇ ਦੌਰਾਨ ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਲੋਕਾਂ ਦੀ ਲੁੱਟ ਖੋਹ ਕਰਦੇ ਸਮੇਂ ਮਾਰ-ਕੁੱਟ ਵੀ ਕੀਤੀ ਜਾਂਦੀ ਹੈ। ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਦੇ ਦੌਰਾਨ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪਰ ਕੁਝ ਲੋਕਾਂ ਨੂੰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਨੂੰ ਵੱਖ-ਵੱਖ ਕਾਰਨ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।
ਜਿੱਥੇ ਸਾਹਮਣੇ ਆਉਣ ਵਾਲੇ ਅਜਿਹੇ ਕਈ ਮਾਮਲੇ ਲੋਕਾਂ ਦੇ ਰੋਂਗਟੇ ਖੜ੍ਹੇ ਕਰ ਦਿੰਦੇ ਹਨ। ਹੁਣ ਗੁਰਦੁਆਰਾ ਸਾਹਿਬ ਦੇ ਸਰੋਵਰ ਚੋਂ ਨਵੀਂ ਵਿਆਹੀ ਮੁਟਿਆਰ ਦੀ ਲਾਸ਼ ਮਿਲੀ ਹੈ ਜਿਸ ਦੇ ਬਾਹਾ ਵਿਚ ਚੂੜਾ ਪਾਇਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਰਦੁਆਰਾ ਸਾਹਿਬ ਟੁੱਟੀ ਗੰਢੀ ਸਾਹਿਬ ਵਿਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਰੋਵਰ ਦੇ ਵਿਚੋ ਇਕ ਨਵ-ਵਿਆਹੁਤਾ ਲੜਕੀ ਦੀ ਤੈਰਦੀ ਹੋਈ ਲਾਸ਼ ਦੇਖੀ ਗਈ।
ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਕੁਝ ਸ਼ਰਧਾਲੂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਆਏ ਸਨ ਅਤੇ ਉਨ੍ਹਾਂ ਵੱਲੋਂ ਸਰੋਵਰ ਦੀ ਪ੍ਰਕਰਮਾ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਉਨ੍ਹਾਂ ਵੱਲੋਂ ਇਸ ਲੜਕੀ ਦੀ ਲਾਸ਼ ਨੂੰ ਦੇਖਿਆ ਗਿਆ ਸੀ ਜਿਸ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦੇਣ ਉਪਰਾਂਤ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਉਸ ਲੜਕੀ ਦੀ ਲਾਸ਼ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ।
ਲੜਕੀ ਦੀ ਪਹਿਚਾਣ ਜਿੱਥੇ ਅਜੇ ਤੱਕ ਨਹੀਂ ਹੋ ਸਕੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਲੜਕੀ ਦੇ ਵਿਆਹ ਨੂੰ ਹੋਏ ਕੁੱਝ ਸਮਾਂ ਹੀ ਹੋਇਆ ਲਗ ਰਿਹਾ ਹੈ। ਕਿਉਕਿ ਲੜਕੀ ਦੀਆਂ ਬਾਹਾਂ ਵਿਚ ਚੂੜਾ ਪਾਇਆ ਹੋਇਆ ਹੈ। ਜਿਸ ਦੀ ਉਮਰ 23 ਤੋਂ 24 ਸਾਲ ਦੇ ਦਰਮਿਆਨ ਲੱਗ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …