ਆਈ ਤਾਜ਼ਾ ਵੱਡੀ ਖਬਰ
ਸਮੇਂ ਦੀ ਰਫ਼ਤਾਰ ਦੇ ਨਾਲ ਹੀ ਇਨਸਾਨ ਦੀ ਜ਼ਿੰਦਗੀ ਵਿੱਚ ਵੀ ਬਹੁਤ ਸਾਰੀਆਂ ਤਬਦੀਲੀਆਂ ਆ ਰਹੀਆਂ ਹਨ ਜਿਸ ਦੇ ਚਲਦਿਆਂ ਹੋਇਆਂ ਇਨਸਾਨ ਦੀ ਜ਼ਿੰਦਗੀ ਬਦਲ ਚੁੱਕੀ ਹੈ। ਅੱਜ ਦੇ ਸਮੇਂ ਦੇ ਅਨੁਸਾਰ ਇਨਸਾਨ ਦੀਆਂ ਜਰੂਰਤਾਂ ਵੀ ਬਦਲ ਚੁੱਕੀਆਂ ਹਨ। ਜਿੱਥੇ ਪਹਿਲਾਂ ਇਨਸਾਨ ਦੀਆਂ ਮੁਢਲੀਆਂ ਸਹੂਲਤਾਂ ਦੇ ਵਿੱਚ ਰੋਟੀ ਕੱਪੜਾ ਅਤੇ ਮਕਾਨ ਹੁੰਦਾ ਸੀ, ਉਥੇ ਹੀ ਅੱਜ ਰੋਟੀ ਬਣਾਉਣ ਵਾਸਤੇ ਗੈਸ ਸਲੰਡਰ ਰਸੋਈ ਵਾਸਤੇ ਇਨਸਾਨ ਲਈ ਜ਼ਰੂਰੀ ਹੋ ਗਿਆ ਹੈ। ਉਥੇ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧਾ ਬਹੁਤ ਸਾਰੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਵੀ ਬਣ ਰਿਹਾ ਹੈ ਅਤੇ ਇਸ ਸਿਲੰਡਰ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ।
ਹੁਣ ਪੰਜਾਬ ਵਿੱਚ ਏਥੇ ਗੈਸ ਸਿਲੰਡਰ ਲੀਕ ਹੋਣ ਕਾਰਨ ਘਰ ਵਿੱਚ ਅੱਗ ਲੱਗਣ ਤੇ ਇਕ ਔਰਤ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਸੂਹਾ ਦੀ ਕ੍ਰਿਸ਼ਨਾ ਕਾਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਘਰ ਵਿਚ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਘਰ ਵਿੱਚ ਗੈਸ ਸਿਲੰਡਰ ਦੇ ਲੀਕ ਹੋਣ ਕਾਰਨ ਅੱਗ ਲੱਗ ਗਈ। ਦੱਸਿਆ ਗਿਆ ਹੈ ਕਿ ਜਿਸ ਸਮੇਂ ਇਹ ਭਿਆਨਕ ਹਾਦਸਾ ਵਾਪਰਿਆ ਅਤੇ ਅੱਗ ਲੱਗੀ ਉਸ ਸਮੇਂ ਘਰ ਵਿੱਚ ਦੋ ਔਰਤਾਂ ਮੌਜੂਦ ਸਨ।
ਜਿੱਥੇ ਇੱਕ ਔਰਤ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਔਰਤ ਗੰਭੀਰ ਰੂਪ ਨਾਲ ਝੁਲਸ ਗਈ ਹੈ ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਗੈਸ ਸਿਲੰਡਰ ਦੇ ਲੀਕ ਹੋਣ ਕਾਰਨ ਵਾਪਰਿਆ ਹੈ ਜਿਸ ਕਾਰਨ ਘਰ ਵਿਚ ਅੱਗ ਲੱਗ ਗਈ। ਉਥੇ ਹੀ ਘਰ ਵਿਚ ਮੌਜੂਦ ਦੋਨੇ ਔਰਤਾਂ ਇਸ ਅੱਗ ਦੀ ਚਪੇਟ ਵਿਚ ਆ ਗਈਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …