ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਮਾਰ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦੇ ਰੁਜਗਾਰ ਛੁੱਟ ਗਏ ਅਤੇ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਪਰਵਾਰ ਵਲੋ ਬਹੁਤ ਜ਼ਿਆਦਾ ਮਿਹਨਤ ਮਜ਼ਦੂਰੀ ਕਰਕੇ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਵੀ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਵਧੀਆ ਢੰਗ ਨਾਲ ਕੀਤਾ ਜਾ ਸਕੇ। ਪਰ ਅਜਿਹੀਆਂ ਕੋਸ਼ਿਸ਼ਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਦੋਂ ਕਈ ਤਰ੍ਹਾਂ ਦੀਆਂ ਅਣਹੋਣੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਅਜਿਹੇ ਹਾਦਸਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਚਾਚੇ ਦੀਆਂ ਅੱਖਾਂ ਦੇ ਸਾਹਮਣੇ ਭਤੀਜੇ ਨੂੰ ਵੇਂਹਦਿਆਂ ਹੋਇਆ ਦੇਖਿਆ ਹੈ ਜਿਥੇ ਇਸ ਤਰਾ ਜਾਨ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨੰਗਲ ਤੋਂ ਸਾਹਮਣੇ ਆਇਆ ਹੈ। ਜਿੱਥੇ ਨੰਗਲ ਭਾਖੜਾ ਨਹਿਰ ਦੇ ਕੰਢੇ ਤੇ ਡੁੱਬਣ ਕਾਰਨ ਇੱਕ ਸਤਾਰਾਂ ਸਾਲਾਂ ਦੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਆਪਣੇ ਚਾਚੇ ਮੁਹੰਮਦ ਅਜ਼ਾਦ ਨੇ ਦੱਸਿਆ ਕਿ ਜਿੱਥੇ ਜਵਾਹਰ ਮਾਰਕੀਟ ਵਿਖੇ ਬੜੋਦਾ ਬੈਂਕ ਵਿਚ ਏ ਟੀ ਐਮ ਲਗਾਉਣ ਲਈ ਬੀਤੇ ਦਿਨ ਉਹ ਆਪਣੇ ਭਤੀਜੇ ਦਾਨਿਸ਼ ਨੂੰ ਨਾਲ ਲੈ ਕੇ ਆਏ ਸਨ ਜੋ ਕਿ ਇੱਕ ਮਹੀਨਾ ਪਹਿਲਾਂ ਹੀ ਉਨ੍ਹਾਂ ਦੇ ਨਾਲ ਕੰਮ ਕਰਨ ਲੱਗਾ ਸੀ।
ਜਿੱਥੇ ਉਨ੍ਹਾਂ ਦਾ ਭਤੀਜਾ ਜੰਗਲ ਪਾਣੀ ਜਾਣ ਤੋਂ ਬਾਅਦ ਨਹਿਰ ਦੇ ਕੋਲ ਗਿਆ ਅਤੇ ਆਪਣੇ ਕੱਪੜੇ ਧੋਣ ਲੱਗਾ ਤੇ ਉਸ ਦੀ ਟੀ-ਸ਼ਰਟ ਨਹਿਰ ਵਿਚ ਡਿਗ ਗਈ ਜਿਸ ਨੂੰ ਫੜਨ ਦੀ ਕੋਸ਼ਿਸ਼ ਕਰਦੀਆਂ ਹੋਇਆਂ ਨਹਿਰ ਵਿਚ ਡਿਗ ਗਿਆ ਜਿੱਥੇ ਚਾਚੇ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦੇ ਤੇਜ਼ ਬਹਾਅ ਹੋਣ ਦੇ ਚੱਲਦਿਆਂ ਹੋਇਆਂ ਉਸ ਨੂੰ ਬਚਾ ਨਹੀਂ ਸਕੇ। ਪੁਲੀਸ ਵੱਲੋਂ ਜਿੱਥੇ ਇਸ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …