ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਚੋਰੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ , ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਜਿਥੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉੱਥੇ ਹੀ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ ਤੇ ਅਜਿਹੀਆਂ ਚੋਰੀਆ ਕੀਤੀਆਂ ਜਾਂਦੀਆਂ ਹਨ ਜਿਸ ਬਾਰੇ ਸੁਣ ਕੇ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ।
ਕਿਉਂਕਿ ਸਮੇਂ ਦੀ ਤਬਦੀਲੀ ਦੇ ਅਨੁਸਾਰ ਚੋਰਾਂ ਵੱਲੋਂ ਵੀ ਚੋਰੀ ਕੀਤੇ ਜਾਣ ਦੇ ਤਰੀਕੇ ਬਦਲ ਰਹੇ ਹਨ। ਹੁਣ ਚੋਰ ਨਕਦੀ ਮੋਬਾਇਲ ਫੋਨ ਅਤੇ ਛੋਟੇ ਬੱਚੇ ਨੂੰ ਰਾਤ ਦੇ ਦੋ ਵਜੇ ਬੈਗ ਵਿਚ ਪਾ ਲਿਆ ਤੇ ਫਿਰ ਇਸ ਤਰ੍ਹਾਂ ਇਸ ਘਟਨਾ ਦਾ ਪਤਾ ਲੱਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਲੌਰ ਦੇ ਇੱਕ ਪਿੰਡ ਬਕਾਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਚੋਰ ਨੂੰ ਬੱਚਾ ਚੋਰੀ ਕਰਦੇ ਸਮੇਂ ਰਾਤ ਨੂੰ ਮੌਕੇ ਤੇ ਪਤਾ ਲੱਗ ਜਾਣ ਤੇ ਬੱਚੇ ਦਾ ਬਚਾਅ ਹੋ ਗਿਆ ਹੈ। ਇਹ ਘਟਨਾ ਰਾਤ ਦੋ ਵਜੇ ਦੇ ਕਰੀਬ ਦੱਸੀ ਗਈ ਹੈ ਪੀੜਤ ਪਰਵਾਰ ਵਿੱਚ ਬਲਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਘਰ ਵਿਚ ਸੌਂ ਰਹੇ ਸਨ ਘਰ ਵਿੱਚ ਦਾਖਲ ਹੋ ਕੇ ਇਕ ਮਹੀਨੇ ਦੇ ਬੱਚੇ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ।
ਪਰਿਵਾਰ ਗਹਿਰੀ ਨੀਦ ਵਿੱਚ ਸੌ ਰਿਹਾ ਸੀ ਉਸ ਸਮੇਂ ਹੀ ਚੋਰ ਵੱਲੋਂ ਸਭ ਕੁਝ ਆਪਣੇ ਬੈਗ ਵਿਚ ਪਾ ਲਿਆ ਗਿਆ ਅਤੇ ਇੱਕ ਮਹੀਨੇ ਦਾ ਬੱਚਾ ਵੀ। ਜਦੋਂ ਬੱਚੇ ਦੇ ਰੋਣ ਦੀ ਆਵਾਜ਼ ਆਈ ਤਾਂ ਮਾਂ ਦੀ ਅੱਖ ਖੁੱਲ੍ਹ ਗਈ ਉਸ ਵੱਲੋ ਬੱਚਾ ਕੋਲ ਨਾ ਹੋਣ ਤੇ ਵੇਖਿਆ ਗਿਆ ਤਾਂ ਘਰ ਵਿੱਚ ਚੋਰ ਮੌਜੂਦ ਸੀ। ਜਿਸ ਤੇ ਉਸ ਦੇ ਪਤੀ ਵੱਲੋਂ ਵੀ ਉਠ ਕੇ ਚੋਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਪਰ ਚੋਰ ਮੌਕੇ ਤੇ ਹੀ ਆਪਣਾ ਬੈਗ ਛੱਡ ਕੇ ਭੱਜਣ ਵਿਚ ਕਾਮਯਾਬ ਹੋ ਗਿਆ।
ਇਸ ਘਟਨਾ ਦੀ ਸਾਰੀ ਜਾਣਕਾਰੀ ਬਲਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਖੰਗਾਲੀ ਜਾ ਰਹੀ ਹੈ। ਬੱਚੇ ਦੇ ਪਿਤਾ ਨੇ ਦੱਸਿਆ ਕਿ ਚੋਰ ਵੱਲੋਂ ਉਨ੍ਹਾਂ ਦਾ 1 ਮੋਬਾਈਲ ਫੋਨ ,2000 ਰੁਪਏ ਅਤੇ ਬੱਚੇ ਨੂੰ ਚੋਰੀ ਕੀਤਾ ਜਾ ਰਿਹਾ ਸੀ। ਇਸ ਘਟਨਾ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …