Breaking News

ਪੰਜਾਬ ਚ ਅਚਾਨਕ ਇਥੇ ਇਥੇ ਸਕੂਲਾਂ ਚ ਮਿਲੇ ਕੋਰੋਨਾ ਪੌਜੇਟਿਵ, ਫੋਰਨ 5 ਦਿਨਾਂ ਲਈ ਕੀਤੇ ਗਏ ਇਹ ਸਕੂਲ ਬੰਦ

5 ਦਿਨਾਂ ਲਈ ਕੀਤੇ ਗਏ ਇਹ ਸਕੂਲ ਬੰਦ

ਕਰੋਨਾ ਮਹਾਮਾਰੀ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਨੂੰ ਦੁਬਾਰਾ 19 ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।

ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ।ਪਰ ਹੁਣ ਫਿਰ ਪੰਜਾਬ ਦੇ ਵਿੱਚ ਉਹ ਹੀ ਗੱਲ ਹੋ ਰਹੀ ਹੈ। ਅੱਜ ਵੀ ਪੰਜਾਬ ਦੇ ਵਿੱਚ ਅਚਾਨਕ ਕਈ ਸਕੂਲਾਂ ਦੇ ਵਿੱਚ ਕਰੋਨਾ ਪਾਜ਼ਿਟਿਵ ਦੇ ਕਈ ਕੇਸ ਸਾਹਮਣੇ ਆਏ ,ਇਸ ਕਾਰਨ ਕੁਝ ਸਕੂਲਾਂ ਨੂੰ 5 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਸਕੂਲ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।

ਜਿਸ ਦੌਰਾਨ ਮਾਨਸਾ ਵਿਚ ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਦੇ ਅਧਿਆਪਕ, ਅਤੇ ਸਕੈਂਡਰੀ ਸਕੂਲ ਨੰਗਲ ਕਲਾਂ ਦੀ ਇਕ ਅਧਿਆਪਕਾ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਅਗਲੇ ਦਿਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਮੂਨੇ ਲਏ ਜਾਣਗੇ। ਸਕੂਲ ਸਿੱਖਿਆ ਵਿਭਾਗ ਵੱਲੋਂ ਦੋਵੇਂ ਸਕੂਲਾਂ ਨੂੰ 5 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

ਕਰੋਨਾ ਤੋਂ ਪੀੜਤ ਅਧਿਆਪਕਾ ਦੇ ਪਤੀ ਵੀ ਹੋਰ ਸਕੂਲ ਵਿਚ ਮੁੱਖ ਅਧਿਆਪਕ ਹਨ। ਉਨ੍ਹਾਂ ਨੂੰ ਵੀ ਨਾਲ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਜਦੋਂ ਇਸ ਘਟਨਾ ਬਾਬਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਜਗਰੂਪ ਭਾਰਤੀ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਦੋਹਾਂ ਸਕੂਲਾਂ ਨੂੰ 5 ਦਿਨ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਵੀ ਕਈ ਜਗ੍ਹਾ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਿ ਜਿਹੜੇ ਬੱਚੇ ਸਕੂਲ ਆ ਰਹੇ ਹਨ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨਾ ਕਿਹਾ ਕਿ ਸਰਕਾਰ ਵਲੋਂ ਸਥਿਤੀ ਉੱਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਸਭ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …