Breaking News

ਪੰਜਾਬ ਚ ਅੱਜ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਭ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਸਰਦੀ ਦੇ ਆਉਣ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਨਾਲ ਸਭ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਮੁੜ ਫਿਰ ਤੋਂ ਕਰੋਨਾ ਕੇਸਾਂ ਵਿੱਚ ਉਛਾਲ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵੀ ਕਈ ਸੂਬਿਆਂ ਅੰਦਰ ਰਾਤ ਦਾ ਕਰਫਿਊ ਜਾਰੀ ਹੈ।

ਸਰਕਾਰ ਵੱਲੋਂ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬ੍ਰਿਟੇਨ ਵਿਚ ਆਏ ਕੋਰੋਨਾ ਦੇ ਨਵੇਂ ਕਿਸਮ ਦੇ ਕੇਸਾਂ ਕਾਰਨ ਮੁੜ ਤੋਂ ਦੁਨੀਆਂ ਫਿਰ ਚਿੰਤਾਂ ਵਿਚ ਪੈ ਗਈ ਹੈ, ਅਤੇ ਬ੍ਰਿਟੇਨ ਵਿਚ ਮੁੜ ਤੋਂ ਤਾਲਾਬੰਦੀ ਕਰ ਦਿੱਤੀ ਗਈ ਹੈ। ਭਾਰਤ ਵਿੱਚ ਕਰੋਨਾ ਕੇਸਾਂ ਵਿੱਚ ਪਹਿਲਾਂ ਦੇ ਮੁਕਾਬਲੇ ਕਮੀ ਦੇਖੀ ਜਾ ਰਹੀ। ਜਿਸ ਨਾਲ ਸਭ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋ ਰਹੀ ਹੈ।

ਪੰਜਾਬ ਅੰਦਰ ਵੀ ਸਭ ਜ਼ਿਲ੍ਹਿਆ ਵਿੱਚ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਜੋ ਪੰਜਾਬ ਦੀ ਕਰੋਨਾ ਕੇਸਾਂ ਦੀ ਸਥਿਤੀ ਤੇ ਕਾਬੂ ਪਾਉਣ ਨੂੰ ਦਰਸਾ ਰਿਹਾ ਹੈ, ਜੋ ਸੂਬੇ ਲਈ ਬਹੁਤ ਚੰਗੀ ਖਬਰ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।

ਅੱਜ ਦਿਨ ਮੰਗਲਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 211 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 4 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 167652 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5404 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 22634 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 211 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 3988705 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਸਰਦੀ ਦੇ ਮੌਸਮ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਉਛਾਲ ਵੇਖਿਆ ਜਾ ਰਿਹਾ ਹੈ। ਉੱਥੇ ਹੀ ਸੂਬੇ ਵਿਚ ਕਰੋਨਾ ਕੇਸਾਂ ਵਿਚ ਆਈ ਕਮੀ ਕੁਝ ਰਾਹਤ ਪ੍ਰਦਾਨ ਕਰ ਰਹੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …