Breaking News

ਪੰਜਾਬ ਚ ਅੱਜ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਇਸ ਦੁਨੀਆਂ ਦੇ ਵਿੱਚ ਦਸਤਕ ਦਿੱਤੀ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਇਸ ਦੇ ਸਹਿਮ ਹੇਠ ਪੂਰੀ ਦੁਨੀਆਂ ਆਪਣੇ ਦਿਨ ਕੱਟ ਰਹੀ ਹੈ। ਸੰਸਾਰ ਦਾ ਅਜਿਹਾ ਕੋਈ ਵੀ ਦੇਸ਼ ਨਹੀਂ ਜਿਥੇ ਇਸ ਲਾਗ ਦੀ ਬਿਮਾਰੀ ਦਾ ਹ-ਮ-ਲਾ ਨਾ ਹੋਇਆ ਹੋਵੇ। ਦੁਨੀਆਂ ਦੀ ਸਭ ਤੋਂ ਵੱਡੀ ਤਾਕਤ ਮੰਨਿਆ ਜਾਂਦਾ ਮੁਲਕ ਅਮਰੀਕਾ ਇਸ ਬਿਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ। ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੇ ਨਾਲ ਪੂਰੇ ਵਿਸ਼ਵ ਦੇ ਵਿਚ ਨਵੇਂ ਮਾਮਲੇ ਦਰਜ ਕੀਤੇ ਜਾ ਰਹੇ ਹਨ।

ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵੱਲੋਂ ਫਾਈਜ਼ਰ ਅਤੇ ਬਾਇਓਨਟੈੱਕ ਦੇ ਸੁਮੇਲ ਨਾਲ ਤਿਆਰ ਕੀਤੀ ਗਈ ਵੈਕਸੀਨ ਨੂੰ ਐਮਰਜੈਂਸੀ ਹਾਲਾਤ ਵਿੱਚ ਵਰਤਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਅਮਰੀਕਾ ਨੇ ਵੀ ਮਾਡਰਨਾ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਦੇਸ਼ ਵਿਚ ਵਰਤਣ ਲਈ ਮਨਜ਼ੂਰੀ ਦੇ ਦਿੱਤੀ ਹੈ। ਸੰਸਾਰ ਵਿਚ ਕੋਰੋਨਾ ਮਰੀਜ਼ਾਂ ਦੀ ਸਭ ਤੋਂ ਵੱਧ ਸੰਖਿਆ ਦੇ ਦੂਜੇ ਨੰਬਰ ਉੱਪਰ ਸਾਡਾ ਆਪਣਾ ਦੇਸ਼ ਆਉਂਦਾ ਹੈ ਜਿਥੇ ਅਜੇ ਤੱਕ ਵੀ ਹਜ਼ਾਰਾਂ ਦੀ ਗਿਣਤੀ ਵਿਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਪਰ ਹੁਣ ਪਹਿਲਾਂ ਨਾਲੋਂ ਨਵੇਂ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿਚ ਥੋੜ੍ਹੀ ਕਮੀ ਆਈ ਹੈ। ਭਾਰਤ ਦੇ ਵੱਖ ਵੱਖ ਸੂਬੇ ਇਸ ਵਾਇਰਸ ਦੀ ਲਪੇਟ ਵਿੱਚ ਆਏ ਹਨ ਜਿਹਨਾਂ ਵਿੱਚੋਂ ਪੰਜਾਬ ਸੂਬੇ ਵਿੱਚ ਅੰਕੜੇ ਗੰਭੀਰ ਹਨ। ਪਰ ਹਾਲ ਹੀ ਦੇ ਦਿਨਾਂ ਦੌਰਾਨ ਇੱਥੇ ਨਵੇਂ ਮਰੀਜ਼ਾਂ ਦੀ ਗਿਣਤੀ ਵਿਚ ਕੁਝ ਕਮੀ ਆਈ ਹੈ। ਦਿਨ ਮੰਗਲਵਾਰ ਦੀ ਰਿਪੋਰਟ ਮੁਤਾਬਕ ਸੂਬੇ ਵਿਚ ਨਵੇਂ ਮਰੀਜ਼ਾਂ ਦੇ 261 ਮਾਮਲੇ ਦਰਜ ਕੀਤੇ ਗਏ ਹਨ। ਪਰ ਸੋਗ ਦੀ ਖਬਰ ਹੈ ਕਿ ਕੋਰੋਨਾ ਕਾਰਨ ਅੱਜ 9 ਲੋਕਾਂ ਦੀ ਮੌਤ ਹੋ ਗਈ।

ਪੰਜਾਬ ਸੂਬੇ ਦੇ ਵਿੱਚ ਅੱਜ ਕੁੱਲ 23,166 ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 261 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ। ਸੂਬੇ ਵਿੱਚ ਹੁਣ ਤੱਕ ਕੀਤੇ ਗਈ ਕੁੱਲ ਸੈਂਪਲਿੰਗ 4,134,274 ਹੋ ਗਈ ਹੈ। ਜਿਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 169,479 ਹੋ ਗਈ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਦੀਆਂ 2 ਵੈਕਸੀਨਾਂ ਕੋਵੈਕਸੀਨ ਅਤੇ ਕੋਵੀਸ਼ੀਲਡ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵਰਤਣ ਲਈ ਸਰਕਾਰ ਨੇ ਮੰਜ਼ੂਰੀ ਦੇ ਦਿੱਤੀ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …