Breaking News

ਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ 29 ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਹਿਰ ਤੇਜ਼ਾਬੀ ਬਾਰਿਸ਼ ਬਣਕੇ ਪੂਰੇ ਵਿਸ਼ਵ ਦੇ ਵਿੱਚ ਤੇਜ਼ੀ ਦੇ ਨਾਲ ਫ਼ੈਲ ਰਿਹਾ ਹੈ। ਅਜਿਹਾ ਲੱਗਦਾ ਹੈ ਕਿ ਸੰਸਾਰ ਦੇ ਵਿਚ ਸ਼ਾਇਦ ਹੀ ਕੋਈ ਅਜਿਹਾ ਇਨਸਾਨ ਹੋਵੇਗਾ ਇਸ ਦੇ ਕਹਿਰ ਤੋਂ ਬਚੇਗਾ। ਸਵੇਰੇ ਉੱਠਣ ਤੋਂ ਲੈ ਕੇ ਰਾਤੀਂ ਸੌਣ ਤੱਕ ਕੋਰੋਨਾ ਦੀਆਂ ਖ਼ਬਰਾਂ ਹੀ ਦਿਮਾਗ ਵਿਚ ਚਲਦੀਆਂ ਰਹਿਣੀਆਂ ਹਨ।

ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 38,847,804 ਹੋ ਗਈ ਹੈ ਜਿਸ ਵਿਚ ਅਮਰੀਕਾ 8,162,519 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,311,088 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 511 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 126,230 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 115,186 ਹੈ ਅਤੇ 7,090 ਮਰੀਜ਼ ਪੰਜਾਬ ਵਿੱਚ ਐਕਟਿਵ ਹਨ। ਪੰਜਾਬ ਵਿੱਚ ਹੁਣ ਤੱਕ 3,954 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਭਾਰਤ ਦੇ ਵਿੱਚ ਹੁਣ ਤੱਕ 7,311,088 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,384,885 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 111,348 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 38,847,804 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 29,183,690 ਲੋਕ ਠੀਕ ਹੋ ਗਏ ਹਨ ਅਤੇ 1,098,414 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 8,565,700 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 70,599 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …