ਆਈ ਤਾਜਾ ਵੱਡੀ ਖਬਰ
ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੰਜਾਬ ਦੇ ਪਿੰਡ ਸ਼ਹਿਰਾਂ ਤੱਕ ਪਹੁੰਚ ਚੁਕਾ ਹੈ। ਇਸ ਨੂੰ ਰੋਕਣ ਦੇ ਸਰਕਾਰ ਵਲੋਂ ਵੀ ਹਰ ਹੀਲੇ ਕੀਤੇ ਜਾ ਰਹੇ ਹਨ। ਪਰ ਇਸ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਹਰ ਰੋਜ ਹਜਾਰ ਤੋਂ ਜਿਆਦਾ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਕਈ ਲੋਕਾਂ ਦੀ ਜਾਨ ਇਸਦੀ ਵਜ੍ਹਾ ਦੇ ਨਾਲ ਜਾ ਰਹੀ ਹੈ।
ਪੰਜਾਬ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2110 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 61 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1923 ਹੋ ਗਈ ਹੈ। ਸੋਮਵਾਰ ਨੂੰ 2110 ਨਵੇਂ ਮਰੀਜ਼ ਸਾਹਮਣੇ ਆਏ ਹਨ। ਸੂਬੇ ‘ਚ ਕੁੱਲ 1212432 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 65583 ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।
ਜਦਕਿ 47020 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ਕੇਸਾਂ ‘ਚ 16640 ਲੋਕ ਐਕਟਿਵ ਮਰੀਜ਼ ਹਨ। ਪੰਜਾਬ ਅੰਦਰ 534 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ ਜਦਕਿ 75 ਮਰੀਜ਼ ਵੈਂਟੀਲੇਟਰ ਤੇ ਹਨ।
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …