Breaking News

ਪੰਜਾਬ ਚ ਅੱਜ ਆਏ 2123 ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਚਾਈਨਾ ਤੋਂ ਤੁਰਿਆ ਕੋਰੋਨਾ ਵਾਇਰਸ ਹੁਣ ਪੰਜਾਬ ਦੇ ਪਿੰਡ ਤੱਕ ਆ ਪਹੁੰਚਿਆ ਹੈ ਅਤੇ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਪੰਜਾਬ ਚ ਰੋਜਾਨਾ ਹੀ ਵੱਡੀ ਗਿਣਤੀ ਦੇ ਵਿਚ ਕੋਰੋਨਾ ਵਾਇਰਸ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਵੀ ਵੱਡੀ ਗਿਣਤੀ ਦੇ ਵਿਚ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ।

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 2123 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 103464 ਹੋ ਗਈ ਹੈ।ਅੱਜ ਸਭ ਤੋਂ ਵੱਧ 279 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 230, ਪਟਿਆਲਾ 126, ਲੁਧਿਆਣਾ 184 ਅਤੇ ਗੁਰਦਾਸਪੁਰ 144 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਨੇ 64 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2990 ਹੋ ਗਈ ਹੈ।ਅੱਜ 2123 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 11 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -9, ਗੁਰਦਾਸਪੁਰ -6, ਫਿਰੋਜ਼ਪੁਰ -4,ਮਾਨਸਾ -4, ਅੰਮ੍ਰਿਤਸਰ -3, ਹੁਸ਼ਿਆਰਪੁਰ -3, ਕਪੂਰਥਲਾ -3, ਪਠਾਨਕੋਟ -3, ਪਟਿਆਲਾ -3, ਰੋਪੜ -3, ਤਰਨਤਾਰਨ -3, ਫਾਜ਼ਿਲਕਾ 2, ਮੋਗਾ -2, ਮੁਕਤਸਰ -2, ਬਠਿੰਡਾ -1, ਫਤਿਹਗੜ੍ਹ ਸਾਹਿਬ 1 ਅਤੇ ਐਸ.ਬੀ.ਐਸ.ਨਗਰ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2117 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 1654508 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 103464 ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 79244 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 21230 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 458 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 72 ਮਰੀਜ਼ ਵੈਂਟੀਲੇਟਰ ਤੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …