Breaking News

ਪੰਜਾਬ ਚ ਅੱਜ ਆਏ 2441 ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 77057 ਹੋ ਗਈ ਹੈ।ਅੱਜ ਸਭ ਤੋਂ ਵੱਧ 331 ਕੇਸ ਮੁਹਾਲੀ ਅਤੇ 313 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 257, ਬਠਿੰਡਾ 137, ਲੁਧਿਆਣਾ 267, ਪਟਿਆਲਾ 268, ਹੁਸ਼ਿਆਰਪੁਰ 110 ਅਤੇ ਗੁਰਦਾਸਪੁਰ 118 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2288 ਹੋ ਗਈ ਹੈ।ਪੰਜਾਬ ‘ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਹੈ।ਸ਼ਨੀਵਾਰ ਨੂੰ 2441 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 14 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -11, ਬਰਨਾਲਾ -4, ਬਠਿੰਡਾ -2, ਫਤਿਹਗੜ੍ਹ ਸਾਹਿਬ -3, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -10, ਕਪੂਰਥਲਾ -4, ਮੁਹਾਲੀ -1, ਮੁਕਤਸਰ -1, ਮੋਗਾ -1,ਪਠਾਨਕੋਟ -1, ਪਟਿਆਲਾ -4, ਰੋਪੜ -5, ਸੰਗਰੂਰ 2 ਅਤੇ ਤਰਨਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2077 ਮਰੀਜ਼ ਸਿਹਤਯਾਬ ਹੋਏ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …