ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਬਿਜਲੀ ਦੇ ਸਬੰਧ ਵਿੱਚ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲਾਂ ਦਾ ਭੁਗਤਾਨ ਵੀ ਕਰਨਾ ਪੈ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਬਿੱਲ ਮਾਫ ਕਰਨ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਕੁੱਝ ਲੋਕਾਂ ਦੇ ਅਜੇ ਤੱਕ ਬਹੁਤ ਜ਼ਿਆਦਾ ਕੀਮਤ ਵਾਲੇ ਬਿਜਲੀ ਦੇ ਬਿਲ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਦਾ ਭੁਗਤਾਨ ਕਰਨਾ ਵੀ ਕੁਝ ਗਰੀਬ ਪਰਿਵਾਰਾਂ ਲਈ ਮੁਸ਼ਕਿਲ ਹੋ ਜਾਂਦਾ ਹੈ। ਗਰਮੀ ਦੇ ਮੌਸਮ ਵਿਚ ਜਿਥੇ ਬਿਜਲੀ ਦੀ ਵਧੇਰੇ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਸਰਦੀ ਦੇ ਵਿੱਚ ਵਰਤੋਂ ਕੁਝ ਹੱਦ ਤੱਕ ਘੱਟ ਜਾਂਦੀ ਹੈ। ਜਿਵੇਂ ਹੀ ਹੁਣ ਮੌਸਮ ਦੀ ਤਬਦੀਲੀ ਹੋ ਰਹੀ ਹੈ ਉਵੇਂ ਹੀ ਬਿਜਲੀ ਦੀ ਵਰਤੋਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਕਾਰੋਬਾਰ ਲਗਾਤਾਰ ਬਿਜਲੀ ਉਪਰ ਵੀ ਟਿਕੇ ਹੁੰਦੇ ਹਨ।
ਅਗਰ ਕੁਝ ਸਮੇਂ ਲਈ ਬਿਜਲੀ ਪ੍ਰਭਾਵਿਤ ਹੋ ਜਾਵੇ ਤਾਂ ਬਹੁਤ ਸਾਰੇ ਕਾਰੋਬਾਰ ਠੱਪ ਹੋ ਜਾਂਦੇ ਹਨ ਅਤੇ ਕਈ ਲੋਕਾਂ ਦਾ ਰੁਜ਼ਗਾਰ ਮੱਠਾ ਪੈ ਜਾਂਦਾ ਹੈ। ਲੱਗਣ ਵਾਲੇ ਬਿਜਲੀ ਦੇ ਕੱਟਾਂ ਕਾਰਨ ਕਈ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਪਰ ਬਿਜਲੀ ਵਿਭਾਗ ਵੱਲੋਂ ਲੱਗਣ ਵਾਲੇ ਇਨ੍ਹਾਂ ਬਿਜਲੀ ਦੇ ਕੱਟਾਂ ਬਾਰੇ ਜਾਣਕਾਰੀ ਪਹਿਲਾਂ ਹੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਆਪੋ ਆਪਣਾ ਇੰਤਜ਼ਾਮ ਕਰ ਸਕਣ। ਹੁਣ ਪੰਜਾਬ ਚ ਅੱਜ ਸ਼ਾਮ 5 ਵਜੇ ਤੱਕ ਇਥੇ ਬਿਜਲੀ ਰਹੇਗੀ ਬੰਦ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਿਜਲੀ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪਟਿਆਲਾ ‘ਚ 4 ਮਾਰਚ ਨੂੰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਵੀ ਜਾਰੀ ਕੀਤੀ ਗਈ ਹੈ ਕਿ ਇਹ ਬਿਜਲੀ ਕਿਸ ਖੇਤਰ ਵਿੱਚ ਬੰਦ ਕੀਤੀ ਜਾਵੇਗੀ ।
ਦੱਸਿਆ ਗਿਆ ਹੈ ਕਿ 220 ਕੇ ਵੀ ਅਬਲੋਵਾਲ ਗਰਿੱਡ ਤੋਂ ਚਲਦੇ ਅਬਲੋਵਾਲ ਫੀਡਰ ਦੀ ਲਾਇਨ 4 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀ 5 ਵਜੇ ਤੱਕ ਪ੍ਰਭਾਵਤ ਹੋਵੇਗੀ ਅਤੇ ਬਿਜਲੀ ਦੀ ਸਪਲਾਈ ਬੰਦ ਕੀਤੀ ਜਾਵੇਗੀ। ਇਹ ਬਿਜਲੀ ਦੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਲਈ ਬੰਦ ਕੀਤੀ ਜਾ ਰਹੀ ਹੈ। ਇਸ ਬਿਜਲੀ ਦੀ ਸਪਲਾਈ ਅਬਲੋਵਾਲ, ਬਾਬੂ ਸਿੰਘ ਕਲੋਨੀ, ਡਾਕਟਰ ਸੰਦੀਪ ਵਾਲੀ ਗਲੀ, ਨਿਊ ਸੈਂਚਰੀ ਇਨਕਲੇਵ, ਅਤੇ ਸਿਲਿਗਰ ਬਸਤੀ ਵਿਚ ਪ੍ਰਭਾਵਤ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …