ਅੱਜ ਇਥੋਂ ਇਥੋਂ ਮਿਲੇ 1063 ਪੌਜੇਟਿਵ ਮਰੀਜ ਅਤੇ ਹੋਈਆਂ ਏਨੀਆਂ ਮੌਤਾਂ
ਅੱਜ ਪੰਜਾਬ ‘ਚ 1063 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 21930 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 14040 ਮਰੀਜ਼ ਠੀਕ ਹੋ ਚੁੱਕੇ, ਬਾਕੀ 7351 ਮਰੀਜ ਇਲਾਜ਼ ਅਧੀਨ ਹਨ। ਪੀੜਤ 117 ਮਰੀਜ਼ ਆਕਸੀਜਨ ਅਤੇ 29 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 296 ਅਤੇ ਪਟਿਆਲਾ ਤੋਂ 122 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 539 ਮਰੀਜ਼ ਦ – ਮ lਤੋ ੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 23 ਮੌਤਾਂ ‘ਚ 9 ਲੁਧਿਆਣਾ, 1 ਪਟਿਆਲਾ, 3 ਜਲੰਧਰ, 1 ਸੰਗਰੂਰ, 3 ਅੰਮ੍ਰਿਤਸਰ, 2 ਫਤਿਹਗੜ੍ਹ ਸਾਹਿਬ, 2 ਨਵਾਂ ਸ਼ਹਿਰ, 1 ਫਾਜ਼ਿਲਕਾ ਤੇ 1 ਕਪੂਰਥਲਾ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 20 ਲੱਖ, 46 ਹਜ਼ਾਰ, 141 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 13 ਲੱਖ, 92 ਹਜ਼ਾਰ, 940 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ 41912 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 93 ਲੱਖ, 18 ਹਜ਼ਾਰ, 209 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 24 ਲੱਖ, 4 ਹਜ਼ਾਰ, 758 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ 7 ਲੱਖ, 18 ਹਜ਼ਾਰ, 751 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …