Breaking News

ਪੰਜਾਬ ਚ ਆਉਣ ਵਾਲੇ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਪੂਰੇ ਹਫ਼ਤੇ ਪਵੇਗਾ ਮੀਹ ਅਤੇ ਚੱਲਣਗੀਆਂ ਹਵਾਵਾਂ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੁਝ ਦਿਨਾਂ ਤੋਂ ਪਹਿਲਾਂ ਹੀ ਗਰਮੀ ਨੇ ਜਿਥੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ ਕਿਉਂਕਿ ਇਸ ਹੁਮਸ ਅਤੇ ਚਿਪਚਿਪੀ ਗਰਮੀ ਦੇ ਕਾਰਨ ਜਿੱਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਸਨ ਅਤੇ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਸੀ। ਉਥੇ ਹੀ ਲੋਕਾਂ ਵੱਲੋਂ ਬੇ ਸਬਰੀ ਦੇ ਨਾਲ ਬਰਸਾਤ ਹੋਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਤਾਂ ਜੋ ਮੌਸਮ ਵਿੱਚ ਆਈ ਤਬਦੀਲੀ ਦੇ ਨਾਲ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਿਲ ਸਕੇ। ਮੌਸਮ ਵਿਭਾਗ ਵੱਲੋਂ ਜਿਥੇ ਜਾਣਕਾਰੀ ਦਿੱਤੀ ਗਈ ਸੀ ਕਿ 30 ਜੂਨ ਤੱਕ ਮੌਨਸੂਨ ਪੰਜਾਬ ਆ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ।

ਉਥੇ ਹੀ ਕੱਲ੍ਹ ਤੋਂ ਪੰਜਾਬ ਦੇ ਮੌਸਮ ਵਿਚ ਬਦਲਾਅ ਵੀ ਦੇਖਿਆ ਜਾ ਰਿਹਾ ਹੈ ਜਿੱਥੇ ਚੰਡੀਗੜ੍ਹ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ ਕੱਲ ਹੋਈ ਬਰਸਾਤ ਦੇ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਹੁਣ ਪੰਜਾਬ ਵਿੱਚ ਆਉਣ ਵਾਲੇ ਮੌਸਮ ਬਾਰੇ ਖਬਰ ਸਾਹਮਣੇ ਆਈ ਹੈ ਜਿੱਥੇ ਪੂਰਾ ਹਫ਼ਤਾ ਮੀਂਹ ਪਵੇਗਾ ਅਤੇ ਤੇਜ਼ ਹਵਾਵਾਂ ਚੱਲਣਗੀਆਂ, ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਿਥੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾਕਟਰ ਮਨਮੋਹਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਮੌਨਸੂਨ ਦੇ ਪੰਜਾਬ ਪਹੁੰਚਣ ਦਾ ਅੰਦਾਜ਼ਾ 30 ਜੂਨ ਦੀ ਸਵੇਰ ਤੋਂ ਲੈ ਕੇ 1 ਜੁਲਾਈ ਵਿੱਚਕਾਰ ਦਾ ਲਗਾਇਆ ਗਿਆ ਹੈ।

ਉਥੇ ਹੀ ਉਨ੍ਹਾਂ ਦੱਸਿਆ ਕਿ ਜਿੱਥੇ ਵੀਰਵਾਰ ਨੂੰ ਅਸਮਾਨ ਵਿੱਚ ਬੱਦਲਵਾਈ ਰਹੇਗੀ ਅਤੇ ਕਈ ਜਗਹਾ ਤੇ ਬਰਸਾਤ ਹੋਣ ਦੇ ਆਸਾਰ ਵੀ ਦੱਸੇ ਗਏ ਹਨ। ਉਥੇ ਹੀ ਪੰਜਾਬ ਵਿੱਚ ਤੇਜ਼ ਰਫਤਾਰ ਦੀਆਂ ਹਵਾਵਾਂ ਚੱਲਣਗੀਆਂ ਜਿੰਨਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੱਸੀ ਗਈ ਹੈ, ਤੇ ਆਉਣ ਵਾਲੇ ਇਕ ਹਫ਼ਤੇ ਦੇ ਦੌਰਾਨ ਇਸੇ ਤਰਾ ਦਾ ਮੌਸਮ ਰਹੇਗਾ ਅਤੇ ਛੇ ਦਿਨਾਂ ਦੇ ਅੰਦਰ ਹੀ ਮੀਂਹ ਪਵੇਗਾ ਅਤੇ ਤੇਜ਼ ਹਵਾਵਾਂ ਚੱਲਣਗੀਆਂ।

ਜਿਸ ਨਾਲ ਤਾਪਮਾਨ 30 ਤੋਂ 34 ਡਿਗਰੀ ਤੱਕ ਪਹੁੰਚ ਜਾਵੇਗਾ। ਉਥੇ ਹੀ ਮੌਸਮ ਵਿਭਾਗ ਵੱਲੋਂ ਵੀਰਵਾਰ ਤੋਂ ਲੈ ਕੇ 5 ਜੁਲਾਈ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ, ਜਿੱਥੇ ਇਕ ਹਫਤੇ ਤੱਕ ਅਜਿਹਾ ਮੌਸਮ ਬਣਿਆ ਰਹੇਗਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
 

Check Also

4 ਮਹੀਨੇ ਦਾ ਬੱਚਾ ਬਣਿਆ ਏਨੇ ਅਰਬਾਂ ਦਾ ਮਾਲਕ , ਦਾਦੇ ਨੇ ਦੇ ਦਿੱਤਾ ਤੋਹਫੇ ਵਿਚ ਅਜਿਹਾ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋਣ ਦੇ ਲਈ ਲੰਬਾ …