Breaking News

ਪੰਜਾਬ ਚ ਆਉਣ ਵਾਲੇ 5 ਦਿਨਾਂ ਲਈ ਤੇਜ ਹਨੇਰੀ ਅਤੇ ਭਾਰੀ ਮੀਹ ਦਾ ਜਾਰੀ ਹੋਗਿਆ ਅਲਰਟ, ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕੁਝ ਮਹੀਨੇ ਤੋਂ ਜਿੱਥੇ ਮੌਸਮ ਵਿੱਚ ਆਈ ਤਬਦੀਲੀ ਦੇ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਗਰਮੀ ਦੇ ਕਾਰਨ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਬੀਤੇ ਦੋ ਦਿਨਾਂ ਦੇ ਦੌਰਾਨ ਹੋਈ ਬਰਸਾਤ ਨੇ ਲੋਕਾਂ ਨੂੰ ਇਸ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ ਅਤੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਕਾਰਨ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਿਆ ਹੈ। ਉੱਥੇ ਹੀ ਪੰਜਾਬ ਅੰਦਰ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਵੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗਰਮੀ ਦੇ ਕਾਰਨ ਲੋਕਾਂ ਨੂੰ ਆਪਣੇ ਕਾਰੋਬਾਰ ਨੂੰ ਲੈ ਕੇ ਚਿੰਤਾ ਵਿੱਚ ਵੀ ਵੇਖਿਆ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਆਉਣ ਵਾਲੇ ਪੰਜ ਦਿਨਾਂ ਲਈ ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਹੋ ਗਿਆ ਹੈ ਮੌਸਮ ਵਿਭਾਗ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਚ ਫਿਰ ਤੋਂ ਮੌਸਮ ਵਿੱਚ ਤਬਦੀਲੀ ਆ ਜਾਵੇਗੀ ਜਿਸ ਕਾਰਨ ਲੋਕਾਂ ਨੂੰ ਇਸ ਲੰਮੇ ਸਮੇਂ ਤੋਂ ਚੱਲਣ ਵਾਲੀ ਹੀਟ ਵੇਵ ਤੋਂ ਵੀ ਛੁਟਕਾਰਾ ਮਿਲ ਜਾਵੇਗਾ। ਜਿੱਥੇ ਕਾਫੀ ਲੰਮੇ ਸਮੇਂ ਤੋਂ ਵਧ ਰਹੇ ਤਾਪਮਾਨ ਦੇ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਫਸਲਾਂ ਅਤੇ ਜਾਨਵਰਾਂ ਉੱਪਰ ਗਰਮੀ ਦਾ ਅਸਰ ਵੇਖਿਆ ਜਾ ਰਿਹਾ ਹੈ।

ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਮੌਸਮ ਵਿੱਚ ਤਬਦੀਲੀ ਆਉਣ ਦੀ ਜਾਣਕਾਰੀ ਵੀ ਜਾਰੀ ਕੀਤੀ ਗਈ ਹੈ ਅਤੇ ਦਸਿਆ ਗਿਆ ਹੈ ਕਿ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਅਤੇ ਆਉਣ ਵਾਲੇ ਦੋ ਦਿਨਾਂ ਵਿਚ ਬਰਸਾਤ ਵੀ ਹੋਵੇਗੀ। ਜਿੱਥੇ ਕਈ ਸੂਬਿਆਂ ਵਿੱਚ ਪੈਣ ਵਾਲੀ ਵਧੇਰੇ ਗਰਮੀ ਦੇ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਉੱਥੇ ਹੀ ਕੇਰਲ, ਅਰੁਣਾਚਲ ਪ੍ਰਦੇਸ਼ ਅਤੇ ਆਸਾਮ ਦੇ ਵਿੱਚ ਵੀ ਦੱਖਣੀ ਤੱਟ ਵਰਤੀ ਕਰਨਾਟਕ ਦੇ ਪੂਰਬੀ ਹਿੱਸਿਆਂ ਵਿੱਚ ਆਉਣ ਵਾਲੇ 24 ਘੰਟਿਆਂ ਦਰਮਿਆਨ ਬਰਸਾਤ ਹੋ ਸਕਦੀ ਹੈ। ਉੱਥੇ ਹੀ ਪੰਜਾਬ ਹਰਿਆਣਾ ਦਿੱਲੀ ਅਤੇ ਰਾਜਸਥਾਨ ਵਿੱਚ ਵੀ ਆਉਣ ਵਾਲੇ ਚਾਰ ਪੰਜ ਦਿਨਾਂ ਦੇ ਦੌਰਾਨ ਤਾਪਮਾਨ ਵਿੱਚ ਕੋਈ ਵਾਧਾ ਨਹੀਂ ਹੋਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …