Breaking News

ਪੰਜਾਬ ਚ ਆਟਾ ਹੋਮ ਡਲਿਵਰੀ ਸਕੀਮ ਦੇਣ ਬਾਰੇ ਆ ਰਹੀ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਦੋਂ ਦੀ ਪੰਜਾਬ ਸਰਕਾਰ ਸੱਤਾ ‘ਚ ਆਈ ਹੈ, ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ । ਹਾਲਾਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕਈ ਪ੍ਰਕਾਰ ਦੀਆਂ ਗਰੰਟੀਆਂ ਪੰਜਾਬੀਆਂ ਨੂੰ ਦਿੱਤੀਆਂ ਗਈਆਂ ਸਨ । ਜਿਨ੍ਹਾਂ ਗਾਰੰਟੀਆਂ ਨੂੰ ਹੁਣ ਹੌਲੀ ਹੌਲੀ ਮਾਨ ਸਰਕਾਰ ਪੂਰਾ ਕਰਦੀ ਨਜ਼ਰ ਆ ਰਹੀ ਹੈ । ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਵੱਲੋਂ ਆਪਣੀ ਫਲੈਗਸ਼ਿਪ ਸਕੀਮ ਦੇ ਤਹਿਤ ਇੱਕ ਅਕਤੂਬਰ ਤੋਂ ਕਣਕ ਦੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਲਈ ਜਿਹੜਾ ਕੰਮ ਕੀਤਾ ਜਾ ਰਿਹਾ ਸੀ ,ਉਹ ਹੁਣ ਪੂਰਾ ਹੁੰਦਾ ਦਿਖਾਈ ਦੇ ਰਿਹਾ ਹੈ ।

ਦਰਅਸਲ ਇਸ ਸਕੀਮ ਤਹਿਤ ਸੂਬੇ ਦੇ ਛੱਤੀ ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ । ਇਸ ਸਕੀਮ ਨੂੰ ਲੈ ਕੇ ਬੀਤੇ ਦਿਨੀਂ ਟੈਂਡਰ ਖੋਲ੍ਹੇ ਗਏ ਹਨ । ਕੁੱਲ ਮਿਲਾ ਕੇ ਚੌਂਤੀ ਬੋਲੀਆਂ ਪ੍ਰਾਪਤ ਹੋਈਆਂ ਹਨ । ਜਿਨ੍ਹਾਂ ਦਾ ਮੁਲਿਆਂਕਣ ਇਸ ਸਕੀਮ ਦੀ ਨਿਯੁਕਤੀ ਲਈ ਨੋਡਲ ਏਜੰਸੀ ਮਾਰਕ ਫੈੱਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਮਾਹਿਰ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਜਿੱਥੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਹਰ ਰੋਜ਼ ਕਈ ਪ੍ਰਕਾਰ ਦੇ ਅੈਲਾਨ ਅਤੇ ਕਈ ਪ੍ਰਕਾਰ ਦੇ ਵਾਅਦੇ ਕੀਤੇ ਜਾਂਦੇ ਹਨ ।

ਪਰ ਦੂਜੇ ਪਾਸੇ ਪੰਜਾਬ ਭਰ ਦੇ ਵੱਖ ਵੱਖ ਵਰਗਾਂ ਵੱਲੋਂ ਪੰਜਾਬ ਦੀ ਇਸ ਫਰੀ ਸਕੀਮ ਦੇ ਚਲਦੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ , ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਖਿਆ ਗਿਆ ਸੀ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਨਹੀਂ ਸਗੋਂ ਰੁਜ਼ਗਾਰ ਚਾਹੀਦਾ ਹੈ ।

ਪਰ ਹੁਣ ਮਾਣ ਸਰਕਾਰ ਦੀਆਂ ਫ੍ਰੀ ਸਹੂਲਤਾਂ ਨੂੰ ਲੈ ਕੇ ਲੋਕਾਂ ਵੱਲੋਂ ਉਨ੍ਹਾਂ ਉੱਪਰ ਸਵਾਲ ਚੁੱਕੇ ਜਾ ਰਹੇ ਹਨ ।

Check Also

ਕੁੜੀ ਦੇ ਕਮਰੇ ਚੋਂ ਰਾਤ ਨੂੰ ਆਉਂਦੀ ਸੀ ਅਜੀਬੋ ਗਰੀਬ ਸ਼ੱਕੀ ਅਵਾਜਾਂ , ਮਾਪਿਆਂ ਨੇ ਪਤਾ ਕਰਾਇਆ ਤਾਂ ਪੈਰੋਂ ਹੇਠ ਨਿਕਲੀ ਜਮੀਨ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਨੂੰ ਆਪਣੇ ਹੀ ਘਰ ਵਿੱਚ ਸ਼ਾਂਤੀ ਤੇ ਸਕੂਨ ਮਿਲਦਾ …