Breaking News

ਪੰਜਾਬ ਚ ਆਸਟ੍ਰੇਲੀਆ ਤੋਂ ਆਏ ਪ੍ਰੀਵਾਰ ਚ ਛਾਇਆ ਸੋਗ – ਇਥੇ ਵਾਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ

ਤਾਜਾ ਵੱਡੀ ਖਬਰ

ਪੰਜਾਬ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਦੇ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਰੋਜ਼ਾਨਾ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਰਦੀ ਦੇ ਮੌਸਮ ਵਿੱਚ ਸੰਘਣੀ ਧੁੰਦ ਪੈਣ ਕਾਰਨ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਮਿਲ ਰਹੀਆਂ ਹਨ। ਜਿਸ ਵਿੱਚ ਅਣਗਿਣਤ ਲੋਕ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਜਿੱਥੇ ਜ਼ਿੰਦਗੀ ਦੀ ਰਫ਼ਤਾਰ ਤੇਜ਼ ਹੋ ਚੁੱਕੀ ਹੈ ਤੇ ਹਰ ਘਰ ਵਿੱਚ ਵਾਹਨ ਨਜ਼ਰ ਆ ਰਹੇ ਹਨ । ਉਥੇ ਹੀ ਕੁਝ ਹਾਦਸੇ ਆਪਣੀਆਂ ਗਲਤੀਆਂ ਦੇ ਕਾਰਨ ਹੀ ਵਾਪਰ ਰਹੇ ਹਨ। ਹਰ ਇਕ ਤੋਂ ਅੱਗੇ ਵਧਣ ਦੀ ਤੇਜ਼ੀ ਨੇ ਇਨ੍ਹਾਂ ਬਹੁਤ ਸਾਰੇ ਹਾਦਸਿਆਂ ਨੂੰ ਅੰਜ਼ਾਮ ਦਿੱਤਾ ਹੈ।

ਹੁਣ ਇਕ ਹੋਰ ਅਜਿਹਾ ਹੀ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਆਸਟਰੇਲੀਆ ਤੋਂ ਆਏ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਅਬੋਹਰ ਦੇ ਨਜ਼ਦੀਕ ਪੈਂਦੇ ਪਿੰਡ ਬਲੂਆਣਾ ਵਿਚ ਵਾਪਰੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪੰਜਾਬ ਪੁਲਸ ਦਾ ਮੁਲਾਜਮ ਆਪਣੀ ਡਿਊਟੀ ਖਤਮ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ। ਉਸ ਸਮੇਂ ਉਸ ਦੀ ਕਾਰ ਵਿਚ ਉਸਦਾ ਇੱਕ ਦੋਸਤ ਵੀ ਸਵਾਰ ਸੀ।

ਜੋ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਇਆ ਸੀ। ਇਹ ਦੋਨੋ ਨੌਜਵਾਨ ਆਪਣੀ ਕਾਰ ਦੇ ਵਿਚ ਜਾ ਰਹੇ ਸਨ ਤੇ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਪਿੰਡ ਬੱਲੂਆਣਾ ਦੇ ਨੇੜੇ ਇੱਕ ਦਰੱਖਤ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਦੋਹਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਪੁਲਿਸ ਮੁਲਾਜ਼ਮ ਨੌਜਵਾਨ ਗਗਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਪਿੰਡ ਬਕੈਨਵਾਲਾ ਦਾ ਰਹਿਣ ਵਾਲਾ ਸੀ ਜੋ ਪੰਜਾਬ ਪੁਲਿਸ ਵਿੱਚ ਬਤੌਰ ਮੁਲਾਜ਼ਮ ਡਿਊਟੀ ਕਰਦਾ ਸੀ। ਜੋ ਡਿਊਟੀ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ। ਉਸ ਦੇ ਨਾਲ ਉਸ ਦਾ ਦੋਸਤ ਜਗਮੀਤ ਪੁੱਤਰ ਜਸਵੀਰ ਸਿੰਘ ਪਿੰਡ ਜੰਡਵਾਲਾ ਮੀਰਾ ਸਾਂਗਲਾ ਵੀ ਇਸ ਹਾਦਸੇ ਦਾ ਸ਼ਿਕਾਰ ਹੋਇਆ ਹੈ।

ਜਿਸ ਦਾ ਸਾਰਾ ਪ੍ਰੀਵਾਰ ਆਸਟ੍ਰੇਲੀਆ ਵਿੱਚ ਹੈ। ਜਗਮੀਤ ਦੀ ਮੌ-ਤ ਦੀ ਖ਼ਬਰ ਉਸ ਦੇ ਆਸਟ੍ਰੇਲੀਆ ਰਹਿੰਦੇ ਪਰਿਵਾਰ ਨੂੰ ਪੁਲਿਸ ਵੱਲੋਂ ਕੀਤੀ ਜਾ ਚੁੱਕੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਹਾਂ ਨੌਜਵਾਨਾਂ ਦੀਆਂ ਲਾ-ਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …