ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਨਵੇਂ ਕਦਮ ਵੀ ਚੁੱਕੇ ਜਾ ਰਹੇ ਹਨ। ਜਿਸ ਨੇ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪਰ ਕੁਝ ਲੋਕਾਂ ਵੱਲੋਂ ਤੇਜ਼ ਰਫਤਾਰ ਨਾਲ ਵਾਹਨ ਚਲਾਉਂਦੇ ਸਮੇਂ ਕਈ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ , ਜਿਨ੍ਹਾਂ ਦੀ ਚਪੇਟ ਵਿਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਉਥੇ ਹੀ ਕਈ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਵਾਹਨ ਚਾਲਕ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ।
ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਆਵਾਰਾ ਪਸ਼ੂਆਂ ਦੇ ਕਾਰਨ ਨੌਜਵਾਨ ਮੁੰਡੇ ਦੀ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰੇਟਾ ਅਧੀਨ ਆਉਣ ਵਾਲੇ ਪਿੰਡ ਬਖਸ਼ੀਵਾਲਾ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਬਰੇਟਾ ਦਾ ਰਹਿਣ ਵਾਲਾ 24 ਸਾਲਾ ਨੌਜਵਾਨ ਨਵਦੀਪ ਸਿੰਘ ਪੁੱਤਰ ਨਵਤੇਜ ਸਿੰਘ ਆਪਣਾ ਕੰਮ ਕਰਕੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿਚ ਕੁਝ ਅਵਾਰਾ ਪਸ਼ੂਆਂ ਵੱਲੋਂ ਉਸ ਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ।
ਜਿੱਥੇ ਇਸ ਟੱਕਰ ਦੇ ਕਾਰਨ ਇਹ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ। ਜਿੱਥੇ ਗੰਭੀਰ ਜਖ਼ਮੀ ਹਾਲਤ ਦੇ ਚਲਦਿਆਂ ਹੋਇਆਂ ਉਸ ਨੌਜਵਾਨ ਨੇ ਦਮ ਤੋੜ ਦਿੱਤਾ।
ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਅਤੇ ਜਿਸ ਪਿੱਛੋਂ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ। ਉਥੇ ਹੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …