ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਅੰਦਰ ਜਿੱਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਵਿੱਚ ਵੀ ਕਈ ਲੋਕ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖ ਕੇ ਸਭ ਲੋਕ ਹੈਰਾਨ ਹਨ। ਜਿੱਥੇ ਪਿਛਲੀ ਦਿਨੀਂ ਫਸਲਾਂ ਦੀ ਕਟਾਈ ਦੌਰਾਨ ਮੌਸਮ ਵਿੱਚ ਕਾਫੀ ਤਬਦੀਲੀ ਦੇਖੀ ਗਈ ਸੀ, ਉਥੇ ਹੀ ਇਸ ਸਮੇਂ ਮੰਡੀਆਂ ਵਿੱਚ ਪਈ ਫਸਲ ਨੂੰ ਵੀ ਇਸ ਮੌਸਮ ਦੇ ਬਦਲਾਅ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਇਸ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਜਿੱਥੇ ਮੌਸਮ ਦੇ ਬਦਲੇ ਮਿਜ਼ਾਜ ਬਾਰੇ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਕਈ ਖੇਤਰਾਂ ਵਿਚ ਬਾਰਸ਼ ਅਤੇ ਬਿਜਲੀ ਚਮਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪੰਜਾਬ ਦੇ ਵਿੱਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ , ਹਨੇਰੀ, ਬਿਜਲੀ ਚਮਕਣ ਤੇ ਬਾਰਸ਼ ਹੋਣ ਕਾਰਨ ਹੋ ਗਿਆ ਹੈ। ਹੁਣ ਪੰਜਾਬ ਚ ਇਥੇ ਡਿੱਗੀ ਅਸਮਾਨੀ ਬਿਜਲੀ ਨਾਲ ਹੋਇਆ ਮੌਤ ਦਾ ਤਾਂਡਵ, ਜਿੱਥੇ ਖੇਤ ਵਿਚ 7 ਨੌਜਵਾਨ ਤੂੜੀ ਇਕਠੀ ਕਰ ਰਹੇ ਸਨ।
ਮੌਸਮ ਦੇ ਬਦਲਾਅ ਕਾਰਨ ਅੱਜ ਭਾਰੀ ਤਬਾਹੀ ਹੋਣ ਦੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ਵਿਚ ਅਸਮਾਨੀ ਬਿਜਲੀ ਪੈਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਦੇ 7 ਨੌਜਵਾਨ ਖੇਤਾਂ ਵਿੱਚ ਤੂੜੀ ਨੂੰ ਟਰਾਲੀ ਵਿਚ ਭਰ ਰਹੇ ਸਨ। ਉਸ ਸਮੇਂ ਹੀ ਖਰਾਬ ਮੌਸਮ ਦੇ ਚੱਲਦੇ ਹੋਏ ਅਸਮਾਨੀ ਬਿਜਲੀ ਟਰਾਲੀ ਉਪਰ ਪੈਣ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਬਿਜਲੀ ਉਸ ਨੌਜਵਾਨ ਉਪਰ ਵਧੇਰੇ ਅਸਰ ਕਰ ਗਈ ਜੋ ਉਸ ਸਮੇਂ ਟ੍ਰੈਕਟਰ ਉਪਰ ਸਵਾਰ ਸੀ। ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋ ਗਿਆ।
ਅਸਮਾਨੀ ਬਿਜਲੀ ਦਾ ਸ਼ਿਕਾਰ ਹੋਣ ਵਾਲੇ ਜਸਬੀਰ ਸਿੰਘ ਦੇ ਭਰਾ ਨੇ ਦੱਸਿਆ ਕਿ ਤੇ ਉਸ ਦੇ ਭਰਾ ਨੂੰ ਅਸਮਾਨੀ ਬਿਜਲੀ ਦੇ ਝਟਕੇ ਨੇ 15 ਤੋਂ 20 ਫੁੱਟ ਦੂਰ ਸੁੱਟ ਦਿੱਤਾ। ਉੱਥੇ 6 ਹੋਰ ਨੌਜਵਾਨ ਘਟਨਾ ਸਥਾਨ ਤੇ ਮੌਜੂਦ ਸਨ। ਜਿਨ੍ਹਾਂ ਨੂੰ ਅਸਮਾਨੀ ਬਿਜਲੀ ਦੇ ਜ਼ੋਰਦਾਰ ਝਟਕੇ ਲੱਗੇ ਹਨ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …