ਆਈ ਤਾਜ਼ਾ ਵੱਡੀ ਖਬਰ
ਇਸ ਬਰਸਾਤ ਨੇ ਜਿੱਥੇ ਲੋਕਾਂ ਨੂੰ ਖੁਸ਼ਕ ਮੌਸਮ ਦੀ ਠੰਢ ਤੋਂ ਬਚਾਇਆ ਹੈ। ਕਿਉਂਕਿ ਇਸ ਠੰਡ ਨਾਲ ਜਿੱਥੇ ਲੋਕਾਂ ਨੂੰ ਬੁਖਾਰ, ਗਲ ਦਰਦ, ਅਤੇ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਸੀ। ਉਥੇ ਹੀ ਲੋਕਾਂ ਨੂੰ ਹੁਣ ਅਜਿਹੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲ ਗਿਆ ਹੈ। ਪਰ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿਚ ਜਿੱਥੇ ਚਾਰ ਦਿਨਾਂ ਤੋਂ ਭਾਰੀ ਬਰਸਾਤ ਹੋ ਰਹੀ ਹੈ ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਅੱਜ ਭਾਰੀ ਗੜੇਮਾਰੀ ਵੀ ਹੋਈ ਹੈ। ਜਿੱਥੇ ਇਹ ਫਸਲਾਂ ਲਈ ਨੁਕਸਾਨਦਾਇਕ ਸਾਬਤ ਹੋ ਰਹੀ ਹੈ। ਉੱਥੇ ਹੀ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਇਸ ਬਰਸਾਤ ਅਤੇ ਹਨੇਰੇ ਦੇ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬਰਸਾਤ ਦੇ ਚਲਦੇ ਹੋਏ ਲਈ ਘਰਾਂ ਦੀਆਂ ਛੱਤਾਂ ਡਿਗ ਰਹੀਆਂ ਹਨ ਅਤੇ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ।
ਹੁਣ ਪੰਜਾਬ ਵਿੱਚ ਇਥੇ ਅਸਮਾਨੋਂ ਆਈ ਮੌਤ ਨੇ ਮਚਾਇਆ ਕਹਿਰ ,ਜਿਸ ਨਾਲ ਇਲਾਕੇ ਵਿਚ ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਜਿੱਥੇ ਪਿਛਲੇ ਚਾਰ ਦਿਨਾਂ ਤੋਂ ਹੋਣ ਵਾਲੀ ਭਾਰੀ ਬਰਸਾਤ ਦੇ ਕਾਰਨ ਇਕ ਪਰਿਵਾਰ ਵਿਚ ਕਹਿਰ ਵਾਪਰਿਆ ਹੈ। ਜਿੱਥੇ ਇਸ ਬਰਸਾਤ ਦੇ ਕਾਰਨ ਇਕ ਕਮਰੇ ਦੀ ਕਮਜ਼ੋਰ ਛੱਤ ਡਿੱਗ ਗਈ ਹੈ। ਜਿੱਥੇ ਇਸ ਮਲਬੇ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਆਪਣੇ ਕਮਰੇ ਵਿਚ ਸੌਂ ਰਿਹਾ ਸੀ ਉਸ ਸਮੇਂ ਹੀ ਬਰਸਾਤ ਦੇ ਕਾਰਨ ਕਮਜ਼ੋਰ ਹੋਈ ਇਕ ਕਮਰੇ ਦੀ ਛੱਤ ਉਪਰ ਡਿੱਗ ਪਈ।
ਜੋ ਮਲਬੇ ਹੇਠਾਂ ਦੱਬਿਆ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਉਥੇ ਹੀ ਇਸ ਨੌਜਵਾਨ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਇਸ ਭਾਰੀ ਬਰਸਾਤ ਅਤੇ ਹਨੇਰੀ ਕਾਰਨ ਅਜਿਹਾ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਚੁੱਕੀਆਂ ਹਨ। ਇਸ ਤੋਂ ਪਹਿਲਾਂ ਫਿਰੋਜ਼ਪੁਰ ਤੋਂ ਵੀ ਅਜਿਹੀ ਖਬਰ ਸਾਹਮਣੇ ਆਈ ਸੀ ਜਿੱਥੇ ਇਕ ਪਰਿਵਾਰ ਘਰ ਦੀ ਛੱਤ ਡਿੱਗਣ ਕਾਰਨ ਮਲਬੇ ਹੇਠਾਂ ਦੱਬਿਆ ਗਿਆ ਸੀ। ਜਿਨ੍ਹਾਂ ਨੂੰ ਲੋਕਾਂ ਵੱਲੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …