Breaking News

ਪੰਜਾਬ ਚ ਇਥੇ ਆਈ ਸਨਸਨੀ ਫੈਲਾਉਣ ਵਾਲੀ ਖਬਰ ਕੁੱਤਿਆਂ ਅਤੇ ਚੂਹਿਆਂ ਨੇ ਕੀਤਾ ਅਜਿਹਾ ਕੰਮ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਸਾਰੀਆਂ ਸਹੁਲਤਾਂ ਮੁਹਇਆ ਕਰਵਾਉਦੇ ਹਨ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਪਰ ਆਏ ਦਿਨ ਹੀ ਹਸਪਤਾਲਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ। ਬਹੁਤ ਸਾਰੇ ਮਾਮਲੇ ਲੋਕਾਂ ਦੀ ਜ਼ਿੰਦਗੀ ਦੇ ਨਾਲ ਜੁੜੇ ਹੁੰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਸਨਸਨੀ ਫੈਲਾਉਣ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਚੂਹਿਆਂ ਅਤੇ ਕੁੱਤਿਆਂ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਸਨਸਨੀ ਵਾਲਾ ਬਣ ਗਿਆ ਜਦੋਂ ਹਸਪਤਾਲ ਦੇ ਦਫ਼ਤਰ ਦੇ ਇੱਕ ਬੇਸਮੇਂਟ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦੀ ਇੱਕ ਲੱਤ ਕੁੱਤਿਆਂ ਅਤੇ ਚੂਹਿਆਂ ਵੱਲੋਂ ਖਾਧੀ ਗਈ ਹੈ। ਜਿੱਥੇ ਹਸਪਤਾਲ ਵੱਲੋਂ ਇਸ ਨੂੰ ਹਸਪਤਾਲ ਦਾ ਮਰੀਜ਼ ਨਹੀਂ ਦੱਸਿਆ ਹੈ। ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੀ ਇਸ ਮਾਮਲੇ ਦੀ ਹੋਰ ਜਾਣਕਾਰੀ ਸਾਹਮਣੇ ਆਵੇਗੀ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਕ ਵਿਅਕਤੀ ਸੁਖਦੇਵ ਸਿੰਘ ਆਪਣਾ ਕੋਈ ਕੰਮ ਕਰਵਾਉਣ ਵਾਸਤੇ ਮੰਗਲਵਾਰ ਨੂੰ ਹਸਪਤਾਲ ਪਹੁੰਚਿਆ ਸੀ। ਜਿਸ ਨੂੰ ਆਪਣਾ ਕੋਈ ਰਿਕਾਰਡ ਚਾਹੀਦਾ ਸੀ ਅਤੇ ਉਹ ਪੁਰਾਣਾ ਰਿਕਾਰਡ ਲੈਣ ਵਾਸਤੇ ਜਦੋਂ ਬੇਸਮੈਂਟ ਵਿੱਚ ਗਿਆ ਦੇਖ ਕੇ ਹੈਰਾਨ ਰਹਿ ਗਿਆ। ਕਿਉਂਕਿ ਬੇਸਮੇਂਟ ਦੀਆਂ ਪੌੜੀਆਂ ਦੇ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਜਿਸ ਦੀ ਜਾਣਕਾਰੀ ਉਸ ਵੱਲੋਂ ਤੁਰੰਤ ਹੀ ਹਸਪਤਾਲ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਵੱਲੋਂ ਉਸ ਜਗ੍ਹਾ ਤੇ ਜਾ ਕੇ ਦੇਖਿਆ ਗਿਆ ਅਤੇ ਹਸਪਤਾਲ ਵਿਚ ਦਾਖਲ ਮਰੀਜ਼ਾਂ ਦੀ ਜਾਣਕਾਰੀ ਵੀ ਲਈ ਗਈ।

ਪਰ ਹਸਪਤਾਲ ਵਿੱਚੋਂ ਕੋਈ ਵੀ ਮਰੀਜ਼ ਗੁੰਮ ਨਹੀਂ ਹੋਇਆ ਸੀ। ਜਿਸ ਤੋਂ ਬਾਅਦ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਲਾਸ਼ ਇੱਥੇ ਕਿਸ ਤਰ੍ਹਾਂ ਪਹੁੰਚੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਇਹ ਵਿਅਕਤੀ ਹਸਪਤਾਲ ਦਾ ਨਹੀਂ ਹੈ। ਇਸ ਵਿਅਕਤੀ ਦੀ ਇੱਕ ਲੱਤ ਚੂਹਿਆ ਤੇ ਕੁੱਤਿਆਂ ਵੱਲੋਂ ਖਾ ਲਈ ਗਈ ਸੀ ਤੇ ਲਾਸ਼ ਵੀ ਕਾਫੀ ਪੁਰਾਣੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …