ਆਈ ਤਾਜ਼ਾ ਵੱਡੀ ਖਬਰ
ਅੱਜ ਜਿਥੇ ਕਰੋਨਾ ਦੇ ਵਧੇਰੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਵਾਪਰਨ ਵਾਲੇ ਹਾਦਸੇ ਚ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਬਾਰੇ ਲੋਕਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ,ਬਹੁਤ ਸਾਰੇ ਲੋਕ ਆਪਣੇ ਘਰ ਤੋਂ ਬਾਹਰ ਨਿਕਲਦੇ ਹਨ ਅਤੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੀਆਂ ਘਟਨਾਵਾਂ ਦੇ ਵਿਚ ਜਿੱਥੇ ਵੱਡੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਬੱਚੇ ਵੀ ਅਜਿਹੀਆਂ ਘਟਨਾਵਾਂ ਤੋਂ ਬਚ ਨਹੀਂ ਸਕਦੇ। ਹੁਣ ਪੰਜਾਬ ਵਿੱਚ ਇੱਕ ਇਕੋ ਦਿਨ ਵਿਚ ਗਿਆਰਾਂ ਲੋਕਾਂ ਨੂੰ ਆਵਾਰਾ ਕੁੱਤੇ ਵੱਲੋਂ ਵੱਢਿਆ ਗਿਆ ਹੈ ਜਿਸ ਕਾਰਨ ਇਲਾਕਾ ਨਿਵਾਸੀਆਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਵਾਰਾ ਕੁੱਤਿਆਂ ਦੀ ਦਹਿਸ਼ਤ ਦੇ ਕਾਰਨ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਵੀ ਮੁਹਾਲ ਹੋ ਗਿਆ ਹੈ ਜਿੱਥੇ ਬਹੁਤ ਸਾਰੇ ਲੋਕ ਇਨ੍ਹਾਂ ਕੁੱਤਿਆਂ ਦੇ ਵੱਢਣ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ਵਿਚ ਕੁਝ ਔਰਤਾਂ ਅਤੇ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ। ਉਥੇ ਹੀ ਪ੍ਰਸ਼ਾਸਨ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਉਨ੍ਹਾਂ ਇਲਾਕਿਆਂ ਵਿਚ ਪਹੁੰਚ ਕਰਕੇ ਉਨ੍ਹਾਂ ਕੁੱਤਿਆਂ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।
ਦੱਸਿਆ ਗਿਆ ਹੈ ਕਿ ਇਕ ਹੀ ਦਿਨ ਵਿਚ ਜਿਥੇ 11 ਲੋਕਾਂ ਨੂੰ ਆਵਾਰਾ ਕੁੱਤਿਆਂ ਵੱਲੋਂ ਵੱਢ ਦਿੱਤਾ ਗਿਆ ਹੈ। ਜਿਸ ਕਾਰਨ ਲੋਕਾਂ ਵਿਚ ਡਰ ਦੇਖਿਆ ਜਾ ਰਿਹਾ ਹੈ। ਉੱਥੇ ਹੀ ਲੁਧਿਆਣਾ ਦੇ ਵਿੱਚ ਕੁੱਤਿਆਂ ਦੀ ਨਸਬੰਦੀ ਦਾ ਪ੍ਰੋਜੈਕਟ ਵੀ ਫਲਾਪ ਸਾਬਿਤ ਹੋ ਰਿਹਾ ਹੈ। ਜਿੱਥੇ ਇਨ੍ਹਾਂ ਆਵਾਰਾ ਕੁੱਤਿਆਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਹੈ ਅਤੇ ਘਰ ਤੋਂ ਬਾਹਰ ਖੇਡਣ ਵਾਸਤੇ ਵੀ ਨਹੀਂ ਜਾ ਰਹੇ।
ਜਿੱਥੇ ਕੁੱਤਿਆਂ ਦਾ ਹਰ ਮਹੀਨੇ ਨਗਰ ਨਿਗਮ ਵੱਲੋਂ ਨਸਬੰਦੀ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਥੇ ਹੀ ਇੱਕ ਵਾਰਡ ਵੀ ਇੱਕ ਸਾਲ ਦੇ ਵਿੱਚ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਬਾਰੇ ਨਗਰ ਨਿਗਮ ਦੇ ਵੈਟਰਨਰੀ ਅਫਸਰ ਹਰਬੰਸ ਸਿੰਘ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅਗਲੇ ਸਾਲ ਮਾਰਚ ਤੱਕ ਇਸ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …