Breaking News

ਪੰਜਾਬ ਚ ਇਥੇ ਇਕੋ ਸਕੂਲ ਦੇ 9 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ, ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕੋਰੋਨਾ ਦਾ ਕਹਿਰ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਮਾਰਚ 2020 ਵਿੱਚ ਹੀ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅਕਤੂਬਰ ਵਿੱਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਬਾਕੀ ਬੱਚਿਆਂ ਦੀ ਪੜ੍ਹਾਈ ਅਧਿਆਪਕਾਂ ਵੱਲੋਂ ਆਨਲਾਈਨ ਹੀ ਕਰਵਾਈ ਜਾ ਰਹੀ ਸੀ। ਹੁਣ ਕੋਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ।

ਓਥੇ ਹੀ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਇੱਕੋ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਪੋਜਟਿਵ ਨਿਕਲਣ ਨਾਲ ਮਾਪਿਆਂ ਤੇ ਬੱਚਿਆਂ ਵਿਚਕਾਰ ਚਿੰਤਾ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗਾਲਿਬ ਕਲਾਂ ਦੇ 9 ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਪਹਿਲਾਂ ਵੀ ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਜਿਸ ਕਾਰਨ ਸਕੂਲਾਂ ਨੂੰ ਕੁਝ ਦਿਨਾਂ ਲਈ ਬੰਦ ਕੀਤਾ ਜਾਂਦਾ ਰਿਹਾ ਹੈ। ਇਨ੍ਹਾਂ ਅਧਿਆਪਕਾਂ ਦੀ ਜਾਣਕਾਰੀ ਹੈਲਥ ਇੰਸਪੈਕਟਰ ਸਿਧਵਾਂ ਬੇਟ ਬਲਵਿੰਦਰ ਪਾਲ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਹੋਰ ਅਧਿਆਪਕਾਂ ਦੇ ਟੈਸਟ ਕੀਤੇ ਗਏ ਸਨ। ਜਿਨ੍ਹਾਂ ਦੀ ਰਿਪੋਰਟ ਆਉਣ ਤੇ 9 ਅਧਿਆਪਕ ਹੋਰ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿਨ੍ਹਾਂ ਨੂੰ ਇਕਾਂਤਵਾਸ ਵਿੱਚ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਜੋ ਹੋਰ ਅਧਿਆਪਕ ਤੇ ਬੱਚੇ ਇਨ੍ਹਾਂ ਦੇ ਸੰਪਰਕ ਵਿੱਚ ਆਏ ਹਨ,

ਉਨ੍ਹਾਂ ਦੇ ਵੀ ਟੈਸਟ ਕੀਤੇ ਗਏ ਹਨ। ਰਿਪੋਰਟ ਆਉਂਣ ਤਕ ਉਨ੍ਹਾਂ ਨੂੰ ਵੀ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਸੋਹਣ ਸਿੰਘ ਨੇ ਦੱਸਿਆ ਹੈ ਕਿ ਸਕੂਲ ਵਿੱਚ ਕੁੱਲ 39 ਅਧਿਆਪਕ ਹਨ ਅਤੇ ਆਸ ਪਾਸ ਦੇ ਪਿੰਡਾਂ ਤੋਂ 820 ਬੱਚੇ ਸਕੂਲ ਵਿੱਚ ਪੜ੍ਹਾਈ ਕਰਨ ਲਈ ਆਉਂਦੇ ਹਨ। ਕਰੋਨਾ ਤੋਂ ਪੀੜਤ ਅਧਿਆਪਕਾਂ ਬਾਰੇ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਕੂਲ ਦੇ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਬੱਚਿਆਂ ਅਤੇ ਮਾਪਿਆਂ ਵਿੱਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ਵਿੱਚ ਪੰਜਵੀਂ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …