ਆਈ ਤਾਜਾ ਵੱਡੀ ਖਬਰ
ਕਰੋਨਾ ਮਹਾਮਾਰੀ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਨੂੰ ਦੁਬਾਰਾ 19 ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।
ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ। ਪਰ ਹੁਣ ਸਰਦੀ ਵਧਣ ਦੇ ਨਾਲ ਵੀ ਕਰੋਨਾ ਕੇਸਾਂ ਵਿੱਚ ਫਿਰ ਤੋਂ ਤੇਜੀ ਵੇਖਣ ਨੂੰ ਮਿਲ ਰਹੀ ਹੈ। ਅੱਜ ਵੀ ਪੰਜਾਬ ਦੇ ਵਿੱਚ ਅਚਾਨਕ ਕਈ ਸਕੂਲਾਂ ਦੇ ਵਿੱਚ ਕਰੋਨਾ ਪਾਜ਼ਿਟਿਵ ਦੇ ਕਈ ਕੇਸ ਸਾਹਮਣੇ ਆਏ। ਸਕੂਲ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।
ਜਿਸ ਦੌਰਾਨ ਅੰਮ੍ਰਿਤਸਰ ਦੇ ਵਿੱਚ ਤਿੰਨ ਸਰਕਾਰੀ ਸਕੂਲਾਂ ਦੇ 3 ਅਧਿਆਪਕ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਹ ਕੇਸ ਸ਼ਹਿਰ ਦੇ ਵਿਚਕਾਰ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਗੋਲਬਾਗ, ਸੀਨੀਅਰ ਸੰਕੈਡਰੀ ਸਕੂਲ ਬੱਲ ਕਲਾਂ ਅਤੇ ਸੀਨੀਅਰ ਸਕੈਂਡਰੀ ਸਕੂਲ ਸੋਹੀਆਂ ਕਲਾ ਦੀਆਂ 2 ਅਧਿਆਪਕਾਂ ਅਤੇ 1 ਅਧਿਆਪਕ ਹੈ। ਪ੍ਰਾਇਮਰੀ ਸਕੂਲ ਦੀਆਂ ਕਲਾਸਾਂ ਵੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ ਵਿੱਚ ਲੱਗਦੀਆਂ ਹਨ ਜਿਸ ਕਾਰਨ ਸਾਰੇ ਅਧਿਆਪਕ ਚਿੰਤਾ ਵਿਚ ਹਨ।
ਸੋਹੀਆਂ ਕਲਾਂ ਦੇ ਮਾਸਟਰ ਦਾ ਟੈਸਟ ਪਾਜ਼ੇਟਿਵ ਆਇਆ ਹੈ, ਉਸ ਦੀ ਪਤਨੀ ਵੀ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਬੱਲ ਕਲਾਂ ਵਿਚ ਪੋਲੀਟਿਕਲ ਸਾਇੰਸ ਦੀ ਟੀਚਰ ਹੈ, ਉਹ ਵੀ ਕਰੋਨਾ ਤੋਂ ਪੀੜਤ ਹੋ ਗਈ ਹੈ। ਸਿਹਤ ਵਿਭਾਗ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਅਗਲੇ ਦਿਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਮੂਨੇ ਲਏ ਜਾਣਗੇ। ਡੀ ਈ ਓ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ ਵੱਲੋਂ ਸਕੂਲਾਂ ਨੂੰ 5 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਕਰੋਨਾ ਤੋਂ ਪੀੜਤ 3 ਅਧਿਆਪਕਾ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਦ ਸਕੂਲਾਂ ਨੂੰ 5 ਦਿਨ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਜਗ੍ਹਾ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਆਗਿਆ ਦਿੱਤੀ ਹੈ।
ਜ਼ਿਲੇ ਅੰਦਰ ਹੁਣ ਤੱਕ, 12,341 ਲੋਕ ਕਰੋਨਾ ਤੋਂ ਪੀੜਤ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ 11,488 ਠੀਕ ਹੋ ਗਏ ਹਨ ਅਤੇ 379 ਦਾ ਇਲਾਜ ਚੱਲ ਰਿਹਾ ,474 ਦੀ ਮੌਤ ਹੋ ਚੁਕੀ ਹੈ । ਇਸ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਿ ਜਿਹੜੇ ਬੱਚੇ ਸਕੂਲ ਆ ਰਹੇ ਹਨ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨਾ ਕਿਹਾ ਕਿ ਸਰਕਾਰ ਵਲੋਂ ਸਥਿਤੀ ਉੱਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਸਭ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …