ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਕੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਸ ਕਾਲ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਲੋਕਾਂ ਨੂੰ ਬਿਜਲੀ ਸਬੰਧੀ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪਹਿਲਾਂ ਕੋਲੇ ਦੀ ਭਾਰੀ ਕਿੱਲਤ ਕਾਰਨ ਬਹੁਤ ਸਾਰੇ ਪਾਵਰ ਪਲਾਂਟ ਵੀ ਬੰਦ ਹੋ ਗਏ ਸਨ। ਉਥੇ ਹੀ ਪੰਜਾਬ ਵਿੱਚ ਕੁਝ ਜਗਹਾ ਤੇ ਬਿਜਲੀ ਦੀ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ ਵੀ ਕਈ ਵਾਰ ਬਿਜਲੀ ਪ੍ਰਭਾਵਿਤ ਹੁੰਦੀ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਜਾਂਦੇ ਹਨ।
ਹੁਣ ਪੰਜਾਬ ਚ ਇਥੇ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਬਿਜਲੀ ਰਹੇਗੀ ਬੰਦ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਨੂੰ ਲੈ ਕੇ ਹੁਣ ਇਹ ਖਬਰ ਸਾਹਮਣੇ ਆਈ ਹੈ। ਜਿੱਥੇ ਸ਼ਨੀਵਾਰ 10 ਸਤੰਬਰ ਨੂੰ ਬਿਜਲੀ ਦੇ ਕੱਟ ਲੱਗਣ ਬਾਰੇ ਜਾਣਕਾਰੀ ਦਿੰਦੇ ਹੋਏ ਜਗਰਾਓਂ ਪਾਵਰਕਾਮ ਵੱਲੋਂ ਦੱਸਿਆ ਗਿਆ ਹੈ ਕਿ ਜਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ 11 ਕੇਵੀ ਸਿਟੀ ਫੀਡਰ ਨੰਬਰ 10 ਦੀ 10 ਸਤੰਬਰ ਸ਼ਨਿੱਚਰਵਾਰ ਨੂੰ ਸਪਲਾਈ ਠੱਪ ਰਹੇਗੀ ਜਿਸ ਕਾਰਨ ਇਸ ਖੇਤਰ ਦੇ ਅਧੀਨ ਆਉਣ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਪਹਿਲਾਂ ਤੋਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਇਸ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਏ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸ਼ਨੀਵਾਰ 10 ਸਤੰਬਰ ਨੂੰ ਜਿੱਥੇ ਇਸ ਮੁਰੰਮਤ ਦੇ ਚੱਲਦਿਆਂ ਹੋਇਆ ਕੁਝ ਇਲਾਕੇ ਪ੍ਰਭਾਵਤ ਹੋ ਰਹੇ ਹਨ ਜਿਨ੍ਹਾਂ ਵਿੱਚ ਜਗਰਾਓਂ ਦੇ ਰਾਏਕੋਟ ਰੋਡ, ਮਾਈ ਜੀਨਾ ਤੇ ਚੂੰਗੀ ਨੰਬਰ 5 ਇਲਾਕਿਆਂ ‘ਚ ਇਹ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਵੇਗੀ ਜੋ ਕਿ 10 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਬੰਦ ਰਹੇਗੀ।
ਇਸ ਗਰਮੀ ਦੇ ਮੌਸਮ ਵਿੱਚ ਲੱਗਣ ਵਾਲੀ ਬਿਜਲੀ ਦੇ ਕੱਟ ਦੌਰਾਨ ਲੋਕਾਂ ਨੂੰ ਸਾਰਾ ਦਿਨ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਬਿਜਲੀ ਦੇ ਕੱਟ ਕਾਰਨ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …