Breaking News

ਪੰਜਾਬ ਚ ਇਥੇ ਇਹਨਾਂ ਇਹਨਾਂ ਸਕੂਲਾਂ ਦੇ ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ 3 ਦਿਨਾਂ ਲਈ ਇਹ ਸਕੂਲ ਕੀਤੇ ਬੰਦ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਦਿਨਾਂ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੁਨੀਆ ਵਿੱਚ ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਸੂਬੇ ਭਰ ਦੇ ਬਹੁਤ ਸਾਰੇ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਤੋਂ ਪੀ-ੜ-ਤ ਹੋਣ ਦੀਆਂ ਖ਼ਬਰਾਂ ਲਗਾਤਾਰ ਪਿਛਲੇ ਕੁਝ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿਚਕਾਰ ਇਕ ਡਰ ਪੈਦਾ ਹੋ ਗਿਆ ਹੈ। ਉੱਥੇ ਹੀ ਸੂਬੇ ਅੰਦਰ ਪਹਿਲਾਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ।

ਸੂਬੇ ਦੇ ਬਹੁਤ ਸਾਰੇ ਸਕੂਲਾਂ ਵਿੱਚ ਕਰੋਨਾ ਦੇ ਕੇਸ ਮੁੜ ਤੋਂ ਸਾਹਮਣੇ ਆਉਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਾਰੇ ਸਕੂਲਾਂ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਸਕੂਲਾਂ ਅੰਦਰ ਮੁੜ ਤੋਂ ਗਾਈਡਲਾਈਨ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਕੂਲਾਂ ਵਿੱਚ ਸਾਰੇ ਸਟਾਫ ਦੇ ਕਰੋਨਾ ਟੈਸਟ ਲਾਜ਼ਮੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਕੂਲਾਂ ਅੰਦਰ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਪੰਜਾਬ ਵਿੱਚ ਇੱਥੇ ਇਨ੍ਹਾਂ ਸਕੂਲਾਂ ਦੇ ਅਧਿਆਪਕ ਕਰੋਨਾ ਤੋਂ ਪ੍ਰਭਾਵਿਤ ਨਿਕਲੇ ਹਨ ਜਿਸ ਕਾਰਨ ਤਿੰਨ ਦਿਨਾਂ ਲਈ ਸਕੂਲ ਬੰਦ ਕੀਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਬਲਾਕ ਅਧੀਨ ਆਉਂਦੇ ਪਿੰਡ ਰਾਜਪੁਰਾ ਅਤੇ ਨਾਗਰਾ ਦੇ ਸਰਕਾਰੀ ਸਕੂਲਾਂ ਵਿੱਚ ਤਾਇਨਾਤ 2 ਅਧਿਆਪਕ ਕਰੋਨਾ ਦੀ ਚ-ਪੇ-ਟ ਵਿਚ ਆ ਗਏ ਹਨ। ਕਰੋਨਾ ਦੇ ਇਨ੍ਹਾਂ ਮਾਮਲਿਆਂ ਦੀ ਜਾਣਕਾਰੀ ਜ਼ਿਲ੍ਹਾ ਨੋਡਲ ਅਫ਼ਸਰ ਡਾਕਟਰ ਅਨੀਤ ਗਰਗ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੇ ਕੀਤੇ ਜਾ ਰਹੇ ਟੈਸਟਾਂ ਦੇ ਆਧਾਰ ਤੇ ਹੀ ਕੱਲ ਨਾਗਰਾ ਦੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਤੇ ਅੱਜ ਰਾਜਪੁਰਾ ਪਿੰਡ ਦੇ ਸਰਕਾਰੀ ਸਕੂਲ ਦੀ ਇਕ ਮਹਿਲਾ ਅਧਿਆਪਕ ਦੇ ਕਰੋਨਾ ਤੋਂ ਗ੍ਰ-ਸ-ਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ। ਜਿਨ੍ਹਾਂ ਦੇ ਆਦੇਸ਼ ਮੁਤਾਬਕ ਸਕੂਲ ਨੂੰ ਤਿੰਨ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਿਨਾਂ ਇਨ੍ਹਾਂ ਅਧਿਆਪਕਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਕਰੋਨਾ ਟੈਸਟ ਕਰਵਾਏ ਜਾ ਰਹੇ ਹਨ। ਕਰੋਨਾ ਦੀ ਚਪੇਟ ਵਿਚ ਆਉਣ ਵਾਲੇ ਅਧਿਆਪਕਾਂ ਨੂੰ ਇਕਾਂਤ ਵਾਸ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …