Breaking News

ਪੰਜਾਬ ਚ ਇਥੇ ਇਹਨਾਂ ਕਲਾਸਾਂ ਨੂੰ ਸਕੂਲ ਵਿਚੋਂ ਬੰਦ ਕਰਨ ਬਾਰੇ ਇਹ ਹੁਕਮ ਹੋਇਆ ਜਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਲਗਾਤਾਰ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਸੂਬੇ ਦੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇੱਥੇ ਹੀ ਸਰਕਾਰ ਵੱਲੋਂ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਸਨ ਤੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਸੁਧਾਰ ਵੀ ਕੀਤੇ ਗਏ ਹਨ। ਜਿੱਥੇ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਸੀ ਉੱਥੇ ਹੀ ਬੱਚਿਆਂ ਦੇ ਸਿਲੇਬਸ ਵਿੱਚ ਕਾਫੀ ਹੱਦ ਤੱਕ ਕਟੋਤੀ ਵੀ ਕਰ ਦਿੱਤੀ ਗਈ ਸੀ।

ਹੁਣ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 2 ਅਗਸਤ ਨੂੰ ਸਕੂਲ ਖੋਲ੍ਹੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਵਿੱਚ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਆਉਣ ਦਾ ਆਦੇਸ਼ ਜਾਰੀ ਕੀਤਾ ਸੀ। ਹੁਣ ਪੰਜਾਬ ਦੇ ਇੱਥੇ ਇਨ੍ਹਾਂ ਕਲਾਸਾਂ ਨੂੰ ਸਕੂਲਾਂ ਵਿਚੋਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਬੱਚਿਆਂ ਦੀਆਂ ਕਲਾਸਾਂ ਵਿੱਚ ਉਨ੍ਹਾਂ ਦੀ ਸੁ-ਰੱ-ਖਿ-ਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਲਾਗੂ ਕੀਤੇ ਹਨ ਉਥੇ ਹੀ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਇਹ ਸਕੂਲ ਦੀਆਂ ਕਲਾਸਾਂ ਵਿੱਚ ਇੱਕ ਬੈਂਚ ਤੇ ਇੱਕ ਬੱਚੇ ਨੂੰ ਬਿਠਾਇਆ ਜਾਵੇ। ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਜਿਹੜੇ ਜਿਲ੍ਹਿਆਂ ਅਤੇ ਸ਼ਹਿਰਾਂ ਵਿਚ ਕੋਰੋਨਾ ਦੀ ਪਾਜੇਟੀਵਿਟੀ 0.2 ਫੀਸਦੀ ਤੋਂ ਉੱਪਰ ਜਾਂਦੀ ਹੈ।

ਓਥੇ ਸਕੂਲਾਂ ਦੇ ਵਿਚ ਚੌਥੀ ਕਲਾਸ ਅਤੇ ਉਸ ਤੋਂ ਹੇਠਲੀ ਕਲਾਸ ਦੇ ਬੱਚਿਆਂ ਦੀਆਂ ਕਲਾਸਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਇਸ ਲਈ ਪੰਜਾਬ ਵਿੱਚ ਉਨ੍ਹਾਂ ਜਿਲਿਆਂ ਸ਼ਹਿਰਾਂ ਵਿੱਚ ਚੌਥੀ ਕਲਾਸ ਤੋਂ ਹੇਠ ਦੀਆਂ ਕਲਾਸਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਉੱਥੇ ਹੀ ਹੁਣ ਤੱਕ ਸਕੂਲ ਖੋਲ੍ਹੇ ਜਾਣ ਤੋਂ ਬਾਅਦ 1 ਅਧਿਆਪਕ ਅਤੇ 41 ਬੱਚੇ ਕਰੋਨਾ ਸੰਕਰਮਿਤ ਹੋਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …