ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਾਸੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਵੀ ਲਏ ਜਾ ਰਹੇ ਹਨ। ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਏ ਗਏ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਕਈ ਕਦਮ ਚੁੱਕੇ ਜਾ ਰਹੇ ਹਨ।
ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਇਨ੍ਹਾਂ ਵਿਦਿਆਰਥੀਆਂ ਦੀਆਂ ਸਕੂਲੀ ਫੀਸਾਂ ਨੂੰ ਲੈ ਕੇ ਸਰਕਾਰ ਵੱਲੋਂ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਖਤੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ਦੇ ਵਿੱਚ ਜਿੱਥੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸਿੱਖਿਆ ਵਾਸਤੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।
ਉੱਥੇ ਹੀ ਪੰਜਾਬ ਸਰਕਾਰ ਵੱਲੋਂ ਹੁਣ ਉਨ੍ਹਾਂ ਬੱਚਿਆਂ ਦੀ ਫੀਸ ਮਾਫ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਬੱਚਿਆਂ ਦੇ ਘਰ ਵਿਚ ਕਮਾਈ ਕਰਨ ਵਾਲੇ ਪਰਿਵਾਰਕ ਮੈਂਬਰ ਜਾਂ ਬੱਚਿਆਂ ਦੇ ਮਾਤਾ ਪਿਤਾ ਦੀ ਮੌਤ ਹੋਣ ਤੇ ਅਜਿਹੀਆਂ ਸਥਿਤੀਆਂ ਦੇ ਵਿੱਚ ਸਕੂਲ ਆਉਣ ਵਾਲੇ ਬੱਚਿਆਂ ਦੀ ਫੀਸ ਮਾਫ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਤੋਂ ਬਾਅਦ ਹੁਣ ਨੋਟਿਸ ਲੈਂਦਿਆਂ ਹੋਇਆਂ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਇਹ ਜਵਾਬ ਮੰਗਿਆ ਗਿਆ ਹੈ ਕਿ ਕਿਸੇ ਵੀ ਬੱਚੇ ਦੀ ਫੀਸ ਮਾਫ ਕਿਉਂ ਨਹੀਂ ਕੀਤੀ ਗਈ ਹੈ।
ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਨੂੰ ਸਖ਼ਤੀ ਦੇ ਨਾਲ ਇਹ ਐਕਟ ਲਾਗੂ ਹੋਣਾ ਚਾਹੀਦਾ ਹੈ। ਕਿਸੇ ਵੀ ਵਿਦਿਆਰਥੀ ਦੇ ਮਾਤਾ-ਪਿਤਾ ਜਾਂ ਪਰਿਵਾਰ ਵਿੱਚ ਕਮਾਉਣ ਵਾਲੇ ਦੀ ਮੌਤ ਹੋਣ ਤੇ ਉਸ ਵਿਦਿਆਰਥੀ ਕੋਲੋਂ ਕੋਈ ਵੀ ਫੀਸ ਨਹੀਂ ਵਸੂਲੀ ਜਾ ਸਕਦੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …