Breaking News

ਪੰਜਾਬ ਚ ਇਥੇ ਇਹ ਦੁਕਾਨਾਂ ਖੋਲਣ ਦੇ ਬਾਰੇ ਹੁਣ ਜਾਰੀ ਹੋਇਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਹੈ ਉਥੇ ਹੀ ਰਾਤ ਦਾ ਕਰਫਿਊ ਵੀ ਲਗਾਤਾਰ ਜਾਰੀ ਰੱਖਿਆ ਗਿਆ। ਸੂਬੇ ਵਿੱਚ ਕੀਤੀ ਗਈ ਤਾਲਾਬੰਦੀ ਵਿੱਚ ਸਰਕਾਰ ਵੱਲੋਂ ਬਹੁਤ ਸਾਰੀਆਂ ਛੋਟ ਵੀ ਦਿੱਤੀਆਂ ਗਈਆਂ ਹਨ। ਉੱਥੇ ਹੀ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਅਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਵੀ ਨਿਸ਼ਚਿਤ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਹਿਲਾ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਹੀ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਸਨ ਅਤੇ ਗੈਰਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਕਾਰਨ ਦੁਕਾਨਦਾਰਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਵਿਚ ਹੁਣ ਇਥੇ ਇਹ ਦੁਕਾਨਾਂ ਖੋਲਣ ਦੇ ਬਾਰੇ ਜਾਰੀ ਹੋਇਆ ਸਰਕਾਰੀ ਹੁਕਮ, ਜਿਸ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਤਾਲਾਬੰਦੀ ਦੇ ਦੌਰਾਨ ਵੱਖ ਵੱਖ ਜਿਲ੍ਹਿਆਂ ਵਿਚ ਜਿਲਾ ਮਜਿਸਟ੍ਰੇਟ ਵੱਲੋਂ ਅਲੱਗ ਅਲੱਗ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਜ਼ਿਲ੍ਹੇ ਅੰਦਰ ਅਕਸ਼ੈ ਤ੍ਰਿਤੀਆ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਇਕ ਐਲਾਨ ਕੀਤਾ ਹੈ।

ਉਹਨਾਂ 14 ਮਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲਈ ਜ਼ਿਲ੍ਹੇ ਵਿੱਚ ਸਾਰੀਆਂ ਸੁਨਿਆਰੇ ਦੀਆਂ ਦੁਕਾਨਾਂ ਨੂੰ ਖੋਲ੍ਹੇ ਜਾਣ ਦੀ ਛੋਟ ਦਿੱਤੀ ਹੈ। ਤਾਂ ਜੋ ਇਸ ਦਿਨ ਲੋਕ ਖ਼ਰੀਦਦਾਰੀ ਕਰ ਸਕਣ। ਇਸਦੇ ਨਾਲ ਹੀ ਜਿਲ੍ਹੇ ਵਿਚ ਇੱਕ ਹੋਰ ਆਦੇਸ਼ 15 ਮਈ ਲਈ ਲਾਗੂ ਕੀਤਾ ਗਿਆ ਹੈ। 15 ਮਈ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਅੰਦਰ ਸਾਰੇ ਬੈਂਕਾਂ ਦੇ ਏ ਟੀ ਐਮ ਨੂੰ ਖੋਲ੍ਹਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਕਿਉਂਕਿ ਇਹ ਹਫਤੇ ਵਿਚ ਦੋ ਦਿਨ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਜਿਥੇ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਖੁੱਲ੍ਹ ਦਿੱਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …