ਆਈ ਤਾਜਾ ਵੱਡੀ ਖਬਰ
ਕਰੋਨਾ ਉਪਰ ਕਾਬੂ ਪਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਸਖ਼ਤ ਹੁਕਮ ਲਾਗੂ ਕੀਤੇ ਗਏ ਸਨ। ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਬੱਚਿਆਂ ਦੀ ਪੜ੍ਹਾਈ ਵੀ ਆਨਲਾਇਨ ਜਾਰੀ ਰੱਖੀ ਗਈ ਤੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਸਥਿਤੀ ਉਪਰ ਵਿਚਾਰ ਚਰਚਾ ਕਰ ਕੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਕਮੀ ਕੀਤੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ। ਤਾਂ ਜੋ ਪ੍ਰਸਥਿਤੀਆਂ ਦੇ ਅਨੁਸਾਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਕਮੀ ਅਤੇ ਵਾਧਾ ਕੀਤਾ ਜਾ ਸਕੇ।
ਪੰਜਾਬ ਵਿੱਚ ਇੱਥੇ ਲੱਗੇ ਕਰਫਿਊ ਬਾਰੇ ਹੁਣ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਖਹਿਰਾ ਵੱਲੋਂ ਜ਼ਿਲ੍ਹੇ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਲਾਗੂ ਕੀਤੇ ਗਏ ਐਤਵਾਰ ਦੇ ਲਾਕਡਾਉਨ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇੱਕ ਵਾਰ ਅਪੀਲ ਕਰਕੇ ਸਰਕਾਰੀ ਹੁਕਮਾਂ ਅਨੁਸਾਰ ਪਾਲਣ ਕਰਨ ਲਈ ਵੀ ਕਿਹਾ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਸਬੰਧੀ ਅਜੇ ਖਤਰਾ ਪੂਰੀ ਤਰ੍ਹਾਂ ਨਹੀ ਟਲਿਆ ਹੈ ਇਸ ਲਈ ਲਾਗੂ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਐਤਵਾਰ ਦੀ ਤਾਲਾਬੰਦੀ ਹਟਾਏ ਜਾਣ ਤੇ ਹੁਣ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਸਾਰੀਆਂ ਦੁਕਾਨਾ ਐਤਵਾਰ ਨੂੰ ਵੀ ਰਾਤ 8 ਵਜੇ ਤੱਕ ਖੋਲਿਆ ਜਾ ਸਕਦੀਆਂ ਹਨ। ਰਾਤ 8 ਵਜੇ ਤੋਂ ਬਾਅਦ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ।
ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾਉਣ, ਹੱਥਾਂ ਨੂੰ ਸੇਨੇਟਾਈਜ਼ਰ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਕਰੋਨਾ ਸਬੰਧੀ ਲਾਗੂ ਕੀਤੇ ਗਏ ਹੁਕਮਾਂ ਦਾ ਇਮਾਨਦਾਰੀ ਨਾਲ ਪਾਲਣਾ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੀ ਅੰਮ੍ਰਿਤਸਰ ਵਿੱਚ ਐਤਵਾਰ ਦੀ ਤਾਲਾਬੰਦੀ ਨੂੰ ਖਤਮ ਕਰਣ ਦਾ ਇਹ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਜ਼ਿਲਾ ਅਧਿਕਾਰੀਆਂ ਵੱਲੋਂ ਆਪਣੇ ਜਿਲ੍ਹੇ ਵਿੱਚ ਲਾਗੂ ਕੀਤੇ ਗਏ ਐਤਵਾਰ ਦੇ ਕਰਫਿਊ ਨੂੰ ਹਟਾ ਦਿੱਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …