ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਇਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵੱਧ ਹੋ ਗਿਆ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਕਰੋਨਾ ਸਬੰਧੀ ਪਾਬੰਦੀਆਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸੁਝਾਅ ਵੀ ਮੰਗੇ ਗਏ ਹਨ। ਦਿੱਲੀ ,ਹਰਿਆਣਾ ਕੇਰਲ ਦੇ ਵਿੱਚ ਜਿਥੇ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਬਾਕੀ ਸੂਬਿਆਂ ਦੇ ਵਿੱਚ ਵੀ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਾਰੇ ਜਨਤਕ ਸਥਾਨਾਂ ਉਪਰ ਮਾਸਕ ਲਗਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਜਿਥੇ ਬੀਤੇ ਕੱਲ ਸਾਰੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਕਈ ਅਹਿਮ ਫੈਸਲੇ ਲਏ ਗਏ ਹਨ। ਹੁਣ ਪੰਜਾਬ ਵਿੱਚ ਕਰੋਨਾ ਦੇ ਖਤਰੇ ਨੂੰ ਦੇਖਦੇ ਹੋਏ ਲੋਕਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦਿਆਂ ਹੋਇਆਂ ਮੁੜ ਤੋਂ ਪੰਜਾਬ ਵਿੱਚ ਚੌਕਸੀ ਵਧਾ ਦਿੱਤਾ ਗਿਆ ਹੈ।
ਉਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਜਿਸ ਦੇ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਵੀ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਜਲੰਧਰ ਜ਼ਿਲ੍ਹੇ ਅੰਦਰ ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਲੋਕਾਂ ਨੂੰ ਮਾਸਕ ਦੀ ਵਰਤੋਂ ਯਕੀਨੀ ਬਣਾਏ ਜਾਣ ਵਾਸਤੇ ਅਪੀਲ ਕੀਤੀ ਗਈ ਹੈ।
ਉੱਥੇ ਹੀ ਉਹਨਾਂ ਵੱਲੋਂ ਭੀੜ-ਭੜੱਕੇ ਵਾਲੀਆਂ ਥਾਵਾਂ ਉਪਰ ਲੋਕਾਂ ਨੂੰ ਸਮਾਜਿਕ ਦੂਰੀ ਬਣਾਏ ਜਾਣ ਤੇ ਕਰੋਨਾ ਪਾਬੰਦੀਆਂ ਦੀ ਪਾਲਣਾ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉੱਥੇ ਕਲਾਸਰੂਮ, ਦਫਤਰਾਂ, ਇੰਨਡੋਰ ਸਭਾ,ਸ਼ੋਪਿੰਗ ਮਾਲ ,ਸਿਨੇਮਾ-ਹਾਲ, ਟੈਕਸੀ, ਟਰੇਨ, ਬੱਸ ਅਤੇ ਜਨਤਕ ਟਰਾਂਸਪੋਰਟ ਵਿੱਚ ਵੀ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਅਤੇ ਮਾਸਕ ਜਰੂਰੀ ਤੌਰ ਤੇ ਪਹਿਨਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉੱਥੇ ਹੀ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਜ਼ਿਲ੍ਹੇ ਅੰਦਰ ਨਵੀਂ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …