ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਰੋਨਾ ਦੇ ਦੌਰ ਵਿਚੋਂ ਹੀ ਮੁਸ਼ਕਲ ਨਾਲ ਲੋਕਾਂ ਵੱਲੋਂ ਉਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਕਰੋਨਾ ਕੇਸਾਂ ਵਿਚ ਮੁੜ ਤੋਂ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਫਿਰ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਚ ਇਥੇ ਕਰੋਨਾ ਨੂੰ ਲੈ ਕੇ ਜਾਰੀ ਹੋਈਆਂ ਹਦਾਇਤਾਂ, ਨਾ ਮੰਨਣ ਤੇ ਹੋਵੇਗੀ ਕਾਰਵਾਈ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਮੋਗਾ ਦੇ ਵਿਚ ਜ਼ਿਲਾ ਮੈਜਿਸਟੇ੍ਟ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਕਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੇਸ਼ ਆਉਣ ਤੋਂ ਬਚਾਇਆ ਜਾ ਸਕੇ। ਜਾਰੀ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦੱਸਿਆ ਗਿਆ ਹੈ ਜਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ਅਤੇ ਦਫ਼ਤਰਾਂ ਵਿੱਚ ਆਉਣ ਜਾਣ ਵਾਲੇ ਵਿਦਿਆਰਥੀਆਂ ਅਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।
ਇਹ ਸਾਰੀਆਂ ਹਦਾਇਤਾਂ ਮਾਲਜ਼, ਪ੍ਰਾਈਵੇਟ ਥਾਵਾਂ ਉੱਪਰ ਵੀ ਜਾਰੀ ਰਹਿਣਗੀਆਂ। ਉਥੇ ਹੀ ਲੋਕਾਂ ਨੂੰ ਖੁੱਲ੍ਹੇ ਵਿੱਚ ਥੁਕਣ ਉੱਪਰ ਵੀ ਪਾਬੰਦੀ ਲਗਾਈ ਗਈ ਹੈ ਅਤੇ ਅਜਿਹੀ ਗਲਤੀ ਕੀਤੇ ਜਾਣ ਤੇ ਭਾਰੀ ਜੁਰਮਾਨਾ ਵੀ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮਾਜਕ ਦੂਰੀ ਬਣਾ ਕੇ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉੱਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਟੀਕਾਕਰਨ ਕਰਵਾ ਲੈਣ ਅਤੇ ਕਰੋਨਾ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ਤੇ ਉਨ੍ਹਾਂ ਨੂੰ ਹਸਪਤਾਲ ਜਾ ਕੇ ਆਪਣੇ ਟੈਸਟ ਕਰਵਾਉਣੇ ਚਾਹੀਦੇ ਹਨ।
ਉਥੇ ਹੀ ਸਾਰੇ ਹਸਪਤਾਲ, ਲੈਬਜ਼, ਕੋਲੈਕਸ਼ਨ ਸੈਂਟਰ ਜਿਹੜੇ ਵੀ ਕੋਰੋਨਾ ਦੇ ਟੈਸਟ ਕਰ ਰਹੇ ਹਨ, ਉਹਨਾ ਸਾਰੇ ਕਰਮਚਾਰੀਆ ਨੂੰ ਟੈਸਟਾਂ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਕੋਵਾ ਪੋਰਟਲ ਤੇ ਦੇਣੀ ਲਾਜ਼ਮੀ ਕੀਤੀ ਗਈ ਹੈ। ਇਹ ਸਾਰੀਆਂ ਹਦਾਇਤਾਂ ਅਗਲੇ ਆਦੇਸ਼ਾਂ ਤੱਕ ਲਾਗੂ ਰਹਿਣਗੀਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …