Breaking News

ਪੰਜਾਬ ਚ ਇਥੇ ਕੋਰੋਨਾ ਤੋਂ ਰਾਹਤ ਦੇ ਬਾਅਦ ਹੁਣ ਪਈ ਇਹ ਨਵੀਂ ਬਿਪਤਾ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿੱਚ ਲੱਗਦਾ ਹੈ ਕਿ ਇਹ ਸਾਲ ਤਾਂ ਕਰੋਨਾ ਦੇ ਨਾਮ ਹੀ ਹੋ ਜਾਵੇਗਾ। ਕਿਉਕਿ ਇਸ ਪੂਰੇ ਵਰ੍ਹੇ ਦੇ ਵਿੱਚ ਕਰੋਨਾ ਮਹਾਮਾਰੀ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ,ਤੇ ਆਰਥਿਕ ਮੰਦੀ ਦੇ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਕਰੋਨਾ ਵਾਇਰਸ ਦੇ ਕੇਸਾਂ ਦੇ ਵਿਚ ਫਿਰ ਤੋਂ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਕਰੋਨਾ ਮਹਾਮਾਰੀ ਦੇ ਕੇਸ ਦਿਨ-ਬ-ਦਿਨ ਵਧ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਤਾਂ ਜੋ ਇਸ ਮਹਾਮਾਰੀ ਦੇ ਉਪਰ ਕਾਬੂ ਪਾਇਆ ਜਾ ਸਕੇ। ਪੰਜਾਬ ਦੇ ਵਿੱਚ ਜਿੱਥੇ ਕਰੋਨਾ ਕੇਸਾਂ ਦੇ ਵਿੱਚ ਕੁਝ ਰਾਹਤ ਹੋਈ ਹੈ। ਇਸ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਇੱਕ ਹੋਰ ਨਵੀਂ ਮੁਸੀਬਤ ਸਾਹਮਣੇ ਆਈ ਹੈ। ਜੋ ਕੇ ਕਾਫ਼ੀ ਚਿੰਤਾ ਦਾ ਵਿਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਚ ਕਰੋਨਾ ਤੋਂ ਬਾਅਦ ਡੇਂਗੂ ਦੇ ਮਰੀਜ਼ਾਂ ਦੀ ਬਹੁਤ ਵੱਡੀ ਗਿਣਤੀ ਵੀ ਸਾਹਮਣੇ ਆਈ ਹੈ। ਸਿਹਤ ਵਿਭਾਗ ਨੂੰ ਹੁਣ ਡੇਂਗੂ ਦਾ ਖ਼ਤਰਾ ਸਤਾਉਣ ਲੱਗਾ ਹੈ। ਬੀਤੇ ਕੁਝ ਦਿਨਾਂ ਤੋਂ ਫਰੀਦਕੋਟ ਜ਼ਿਲ੍ਹੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਮੌਸਮ ਦੇ ਬਦਲਣ ਕਾਰਨ ਡੇਂਗੂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਡਾਕਟਰ ਰਜਿੰਦਰ ਕੁਮਾਰ ਸਿਵਲ ਸਰਜਨ ਫਰੀਦਕੋਟ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਸਰਵੇ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੀ ਮਦਦ ਨਾਲ ਫੌਗਿੰਗ ਤੇ ਸਪਰੇਅ ਵੀ ਕਾਰਵਾਈ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹਾ ਫਰੀਦਕੋਟ ਵਿੱਚ 200 ਦੇ ਕਰੀਬ ਡੇਂਗੂ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ ਨੂੰ ਡੇਂਗੂ ਹੋਣ ਦੀ ਪੁਸ਼ਟੀ ਤਾਂ ਹੋ ਚੁੱਕੀ ਹੈ। ਜਦ ਕਿ ਦੂਜੇ ਮਰੀਜ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।ਇਸ ਵਾਰ ਸਿਹਤ ਵਿਭਾਗ ਦੇ ਕੋਵਿਡ -19 ਵਿੱਚ ਰੁੱਝੇ ਹੋਣ ਕਾਰਨ ਡੇਂਗੂ ਵਾਲੇ ਪਾਸੇ ਜ਼ਿਆਦਾ ਧਿਆਨ ਨਹੀਂ ਦਿੱਤਾ ਗਿਆ ।

ਜਿਸ ਕਾਰਨ ਫਰੀਦਕੋਟ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਇਆ ਹੈ।ਇਹ ਵੀ ਪਤਾ ਲੱਗਾ ਹੈ ਕਿ ਇਕੱਲੇ ਕੋਟਕਪੂਰਾ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿੱਚ 100 ਦੇ ਕਰੀਬ ਡੇਂਗੂ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਹੁਣ ਫਰੀਦਕੋਟ ਜ਼ਿਲ੍ਹੇ ਦੇ ਲੋਕਾਂ ਵਿਚ ਦ -ਹਿ- ਸ਼ਤ- ਦਾ ਮਾਹੌਲ ਪੈਦਾ ਹੋ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …