Breaking News

ਪੰਜਾਬ ਚ ਇਥੇ ਕੱਲ੍ਹ ਤੋਂ 50 ਫੀਸਦੀ ਦੁਕਾਨਾਂ ਖੱਬੇ ਸੱਜੇ ਸਿਸਟਮ ਨਾਲ ਖੁਲ੍ਹਣਗੀਆਂ – ਹੋ ਗਿਆ ਇਹ ਨਵਾਂ ਵੱਡਾ ਐਲਾਨ

ਹੋ ਗਿਆ ਇਹ ਨਵਾਂ ਵੱਡਾ ਐਲਾਨ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।

ਜੰਡਿਆਲਾ ਗੁਰੂ – ਵੀਕਐਂਡ ਲਾਕਡਾਊਨ ਤੋਂ ਬਾਅਦ ਕੋਰੋਨਾ ਵਾਇਰਸ ਨੂੰ ਰੋਕਣ ਲਈ ਸ਼ਹਿਰ ਵਾਸੀਆਂ ਲਈ ਨਵੀਂਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸੋਮਵਾਰ ਨੂੰ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਦੁਕਾਨਾਂ ਖੱਬੇ ਅਤੇ ਸੱਜੇ ਸਿਸਟਮ ਵਿਚ ਖੁਲਣਗੀਆਂ । ਇਕ ਦਿਨ ਸੱਜੇ ਪਾਸੇ ਅਤੇ ਦੂਜੇ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਵਾਲੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ ਪਾਉਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜੰਡਿਆਲਾ ਗੁਰੂ ਸ. ਸੁਖਵਿੰਦਰਪਾਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਸ਼ਹਿਰ ਵਿਚ ਪੰਜਾਹ ਫ਼ੀਸਦੀ ਹੀ ਦੁਕਾਨਾਂ ਖੁੱਲ੍ਹ ਸਕਣਗੀਆਂ। ਇਸ ਲਈ ਹਰੇਕ ਦੁਕਾਨਦਾਰ ਨੂੰ ਸਰਕਾਰੀ ਗਾਈਡ ਲਾਈਨਜ਼ ਦੀ ਪਾਲਣਾ ਕਰਨੀ ਹੋਵੇਗੀ। ਦੁਕਾਨਦਾਰ ਅਤੇ ਉਸ ਦੇ ਸੇਲਜ਼ ਮੈਨ ਚਿਹਰੇ ‘ਤੇ ਮਾਸਕ ਪਹਿਨਕੇ ਰੱਖਣਗੇ।

ਇਸ ਦੇ ਨਾਲ ਹੀ ਦੁਕਾਨ ‘ਤੇ ਸਾਮਾਨ ਖਰੀਦਣ ਵਾਲੇ ਉਪਭੋਗਤਾ ਨੂੰ ਵੀ ਮਾਸਕ ਪਹਿਨਣਾ ਜਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਸ਼ੁੱਕਰਵਾਰ ਨੂੰ ਜ਼ਰੂਰੀ ਸਾਮਾਨਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਹੋਰ ਸਾਰੀਆਂ ਦੁਕਾਨਾਂ 50 ਫ਼ੀਸਦੀ ਸਮਰਥਾ ਨਾਲ ਹੀ ਖੁਲ੍ਹਣਗੀਆਂ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …